ਰਾਏਪੁਰ — ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਕਾਰਪੋਰੇਸ਼ਨ ਬਿਲਡਿੰਗ ਦੇ ਕੋਲ ਸਥਿਤ ਛੱਤੀਸਗੜ੍ਹ ਪਬਲਿਕ ਕਮਿਸ਼ਨ ਦੇ ਦਫਤਰ 'ਚ ਵੀਰਵਾਰ ਨੂੰ ਅੱਗ ਲੱਗ ਗਈ। ਇਸ ਦੌਰਾਨ ਲੋਕ ਆਯੋਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਘਟਨਾ ਦੀ ਕਵਰੇਜ ਕਰਨ ਆਏ ਪੱਤਰਕਾਰਾਂ ਨਾਲ ਬਦਸਲੂਕੀ ਕੀਤੀ। ਉਨ੍ਹਾਂ ਦੀ ਪੱਤਰਕਾਰਾਂ ਨਾਲ ਹੱਥੋਪਾਈ ਵੀ ਹੋਈ।
ਇਹ ਵੀ ਪੜ੍ਹੋ- ਬਦਲਦੇ ਮੌਸਮ ਕਾਰਨ ਗਰਮੀ ਤੋਂ ਮਿਲੀ ਰਾਹਤ, ਤੂਫਾਨ ਦੀਆਂ ਘਟਨਾਵਾਂ 'ਚ 6 ਲੋਕਾਂ ਦੀ ਮੌਤ
ਇਸ ਘਟਨਾ ਤੋਂ ਬਾਅਦ ਰਾਜਧਾਨੀ ਦੇ ਪੱਤਰਕਾਰਾਂ ਵਿੱਚ ਭਾਰੀ ਰੋਸ ਹੈ। ਇਸ ਘਟਨਾ ਤੋਂ ਥੋੜ੍ਹੀ ਦੇਰ ਬਾਅਦ ਲੋਕ ਕਮਿਸ਼ਨ ਦੇ ਕਮਿਸ਼ਨਰ ਜਸਟਿਸ ਟੀਪੀ ਸ਼ਰਮਾ ਨੇ ਪੱਤਰਕਾਰਾਂ ਤੋਂ ਇਸ ਦੁਰਵਿਹਾਰ ਲਈ ਮੁਆਫੀ ਮੰਗੀ। ਉਨ੍ਹਾਂ ਮੁਆਫ਼ੀ ਮੰਗਦਿਆਂ ਕਿਹਾ ਕਿ ਮੈਂ ਕਮਿਸ਼ਨ ਮੁਲਾਜ਼ਮਾਂ ਦੀ ਗ਼ਲਤੀ ਲਈ ਮੁਆਫ਼ੀ ਮੰਗਦਾ ਹਾਂ, ਕੱਲ੍ਹ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਇਹ ਵੀ ਪੜ੍ਹੋ- ਫਲਾਈਟ 'ਚ ਖਾਣੇ 'ਚ ਮਿਲੀ ਬਲੇਡ ਵਰਗੀ ਚੀਜ਼, ਤਾਜਸੈੱਟ ਨੂੰ ਨੋਟਿਸ ਜਾਰੀ
ਛੱਤੀਸਗੜ੍ਹ ਪਬਲਿਕ ਕਮਿਸ਼ਨ ਦੇ ਦਫ਼ਤਰ ਵਿੱਚ ਲੱਗੀ ਅੱਗ ਵਿੱਚ ਕਈ ਦਸਤਾਵੇਜ਼ ਸੜ ਗਏ। ਅੱਗ ਬੁਝਾਉਣ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਾਹਰ ਕੱਢਿਆ ਗਿਆ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ 'ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਤੋਂ ਮਿਲੀ ਰਾਹਤ
NEXT STORY