ਬਰੇਲੀ— ਬਰੇਲੀ 'ਚ ਸੋਮਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਇਥੇ ਲੱਗਭਗ 4 ਵਜੇ ਇਕ ਪ੍ਰਾਈਵੇਟ ਹਸਪਤਾਲ ਦੇ ਆਈ.ਸੀ.ਯੂ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ 2 ਮਰੀਜ ਜ਼ਿੰਦਾ ਸੜ ਗਏ। ਅੱਗ ਲੱਗਣ ਤੋਂ ਬਾਅਦ ਹਸਪਤਾਲ 'ਚ ਹੜਕੰਪ ਮਚ ਗਿਆ। ਇਹ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।
ਦੱਸਣਾ ਚਾਹੁੰਦੇ ਹਾਂ ਕਿ ਹਸਪਤਾਲ 'ਚ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਹੈ। ਆਈ.ਸੀ.ਯੂ. 'ਚ ਲੱਗੀ ਅੱਗ ਨਾਲ 2 ਮਰੀਜ਼ਾ ਦੀ ਮੌਤ ਹੋ ਗਈ। ਚੀਕਾਂ-ਅਵਾਜਾਂ ਤੋਂ ਬਾਅਦ ਬਾਕੀ ਮਰੀਜ਼ਾਂ ਨੂੰ ਆਈ.ਸੀ.ਯੂ. ਤੋਂ ਬਾਹਰ ਕੱਢਿਆ ਗਿਆ। ਅੱਗ ਅਤੇ ਧੂਆਂ ਦੇਖ ਕੇ ਹਸਪਤਾਲ 'ਚ ਹੜਕੰਪ ਮਚ ਗਿਆ। ਹਸਪਤਾਲ ਸਟਾਫ ਨੇ ਪੁਲਸ ਅਤੇ ਫਾਇਰ ਬਿਗ੍ਰੇਡ ਨੂੰ ਮੌਕੇ 'ਤੇ ਬੁਲਾਇਆ, ਫਿਰ ਜਾ ਕੇ ਅੱਗ 'ਤੇ ਕਾਬੂ ਪਾਇਆ ਗਿਆ।
ਦੇਸ਼ ਵੱਲ ਕੋਈ ਅੱਖ ਚੁੱਕ ਕੇ ਨਹੀਂ ਦੇਖ ਸਕਦਾ : ਰਾਜਨਾਥ
NEXT STORY