ਨੈਸ਼ਨਲ ਡੈਸਕ- ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਵੇਲੇਰੂਪਾਡੂ ਪਿੰਡ ਵਿੱਚ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਝੌਂਪੜੀ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਅੰਦਰ ਸੁੱਤੀਆਂ ਪਈਆਂ ਦੋ ਬਜ਼ੁਰਗ ਔਰਤਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ।
ਪੁਲਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ, ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਆਲੇ-ਦੁਆਲੇ ਦੀਆਂ ਦੂਜੀਆਂ ਝੌਂਪੜੀਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਮ੍ਰਿਤਕ ਔਰਤਾਂ ਦੀ ਪਛਾਣ ਵਲਗਨੀ ਸਵਿੱਤਰਾ (60 ਸਾਲ) ਅਤੇ ਸਿਗਾ ਪੂਲੰਮਾ (65 ਸਾਲ) ਵਜੋਂ ਹੋਈ ਹੈ। ਹਾਦਸੇ ਵੇਲੇ ਦੋਵੇਂ ਬਜ਼ੁਰਗ ਔਰਤਾਂ ਗੂੜ੍ਹੀ ਨੀਂਦ ਵਿੱਚ ਸਨ, ਜਿਸ ਕਾਰਨ ਉਨ੍ਹਾਂ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ ਅਤੇ ਉਨ੍ਹਾਂ ਦੇ ਸਰੀਰ ਪੂਰੀ ਤਰ੍ਹਾਂ ਸੁਆਹ ਹੋ ਗਏ।
ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ ਸਰਕਾਰ ਨੇ ਸੁਣਾਇਆ ਫ਼ਰਮਾਨ
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਜਦੋਂ ਤੱਕ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਗਿਆ, ਉਦੋਂ ਤੱਕ ਦੋ ਗਰੀਬ ਪਰਿਵਾਰਾਂ ਦੇ ਘਰ ਸੜ ਕੇ ਪੂਰੀ ਤਰ੍ਹਾਂ ਖ਼ਾਕ ਹੋ ਚੁੱਕੇ ਸਨ। ਸਥਾਨਕ ਪੁਲਸ ਨੇ ਮਾਮਲਾ ਦਰਜ ਕਰ ਕੇ ਦੋਵਾਂ ਔਰਤਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਰੀਬਾਂ ਦੇ ਆਸ਼ਿਆਨੇ ਨੂੰ ਲੱਗ ਗਈ ਅੱਗ ! 2 ਔਰਤਾਂ ਦੀ ਹੋਈ ਦਰਦਨਾਕ ਮੌਤ
NEXT STORY