ਲਖਨਊ- ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਹਜਰਤਗੰਜ ਇਲਾਕੇ ’ਚ ਇਕ ਹੋਟਲ ’ਚ ਸਵੇਰੇ ਅੱਗ ਲੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ 7 ਲੋਕ ਗੰਭੀਰ ਰੂਪ ਨਾਲ ਝੁਲਸ ਗਏ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅੱਗ ਲੱਗਣ ਦੀ ਇਹ ਘਟਨਾ ਹਜਰਤਗੰਜ ਦੇ ਮਦਨ ਮੋਹਨ ਮਾਲਵੀਯ ਮਾਰਗ ’ਤੇ ਸਥਿਤ ਲਿਵਾਨਾ ਹੋਟਲ ’ਚ ਵਾਪਰੀ।

ਓਧਰ ਪੁਲਸ ਕਮਿਸ਼ਨਰ ਐੱਸ. ਬੀ. ਸ਼ਿਰੋਡਕਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਗ ਲੱਗਣ ਮਗਰੋਂ ਹੋਟਲ ’ਚ ਫਸੇ 10 ਲੋਕਾਂ ਨੂੰ ਕੱਢ ਕੇ ਹਸਪਤਾਲ ਭੇਜਿਆ ਗਿਆ ਸੀ, ਜਿਨ੍ਹਾਂ ’ਚੋਂ 2 ਦੀ ਮੌਤ ਹੋ ਗਈ, ਉੱਥੇ ਹੀ 7 ਲੋਕਾਂ ਦਾ ਸਿਵਲ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਇਕ ਵਿਅਕਤੀ ਨੂੰ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਕਮਿਸ਼ਨਰ ਨੇ ਦੱਸਿਆ ਕਿ ਹੁਣ ਵੀ ਹੋਟਲ ’ਚ ਫਾਇਰ ਬ੍ਰਿਗੇਡ ਕਰਮੀ ਤਲਾਸ਼ੀ ਮੁਹਿੰਮ ਚਲਾ ਰਹੇ ਹਨ।

ਘਟਨਾ ਦੀ ਜਾਣਕਾਰੀ ਮਿਲਣ ’ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਜ਼ਖਮੀਆਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਬਿਹਤਰ ਇਲਾਜ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਡਿਵੀਜ਼ਨਲ ਕਮਿਸ਼ਨਰ ਰੋਸ਼ਨ ਜੈਕਬ ਅਤੇ ਪੁਲਸ ਕਮਿਸ਼ਨਰ ਐਸ. ਬੀ. ਸ਼ਿਰੋਡਕਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਦਾ ਕੰਮ ਸੌਂਪਿਆ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਅਧਿਕਾਰੀ ਸੂਰਿਆਪਾਲ ਗੰਗਵਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹੋਟਲ ਦੇ ਮਾਲਕ ਨੇ ਦੱਸਿਆ ਕਿ ਹੋਟਲ ’ਚ 30 ਕਮਰੇ ਹਨ, ਜਿਨ੍ਹਾਂ ’ਚੋਂ 18 ਕਮਰੇ ਬੁੱਕ ਹਨ। ਉਥੇ 35 ਤੋਂ 40 ਲੋਕ ਮੌਜੂਦ ਸਨ ਅਤੇ ਕੁਝ ਲੋਕ ਸਵੇਰੇ ਹੋਟਲ ਤੋਂ ਚਲੇ ਗਏ ਸਨ।

ਹੋਟਲ ਮਾਲਕ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਕਰਮੀ ਅੱਗ ’ਤੇ ਕਾਬੂ ਪਾਉਣ ਦੇ ਕੰਮ ’ਚ ਜੁੱਟੇ ਹਨ। ਜ਼ਿਆਦਾਤਰ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਅੱਗ ਲੱਗਣ ਦੇ ਕਾਰਨ ਸ਼ਾਇਦ ਸ਼ਾਰਟ ਸਰਕਿਟ ਹੋ ਸਕਦਾ ਹੈ। ਸਟੀਕ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਕਰਮੀ ਇਹ ਪਤਾ ਲਾਉਣ ਦੀ ਕੋਸ਼ਿਸ਼ ਲਈ ਹੋਟਲ ਕੰਪਲੈਕਸ ਦੀ ਤਲਾਸ਼ੀ ਲੈ ਰਹੇ ਹਨ ਕਿ ਉੱਥੇ ਕੋਈ ਫਸਿਆ ਤਾਂ ਨਹੀਂ ਹੈ।

ਜੰਮੂ ਕਸ਼ਮੀਰ 'ਚ 2 ਕਾਰਾਂ ਨਦੀ 'ਚ ਡਿੱਗੀਆਂ, 7 ਲੋਕਾਂ ਦੀ ਮੌਤ
NEXT STORY