ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਮੁਹੰਮਦਪੁਰ ਮਾਫੀ ਪਿੰਡ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਸ਼ੁੱਕਰਵਾਰ ਨੂੰ ਅਚਾਨਕ ਧਮਾਕੇ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ ਫੈਕਟਰੀ ਵਿੱਚ ਕੰਮ ਕਰ ਰਹੇ ਦੋ ਨਾਬਾਲਗ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਪੁਲਸ ਅਨੁਸਾਰ ਜ਼ਖ਼ਮੀ ਹੋਏ ਮਜ਼ਦੂਰਾਂ ਦੀ ਪਛਾਣ ਕਾਸਿਮ (15 ਸਾਲ) ਅਤੇ ਹਜੇਫਾ (16 ਸਾਲ) ਵਜੋਂ ਹੋਈ ਹੈ। ਦੋਵਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਖੇਤਰ ਅਧਿਕਾਰੀ ਯਤੇਂਦਰ ਸਿੰਘ ਨਾਗਰ ਨੇ ਦੱਸਿਆ ਕਿ ਇਹ ਫੈਕਟਰੀ ਬਿਨਾਂ ਕਿਸੇ ਲਾਇਸੈਂਸ ਦੇ ਗੈਰ-ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਸੀ।
ਇਹ ਵੀ ਪੜ੍ਹੋ- 'ਟਰੰਪ ਨੇ ਕੀਤੇ 7 ਦਾਅਵੇ, ਸਾਰੇ ਝੂਠ..!', ਜੰਗਬੰਦੀ ਵਿਚਾਲੇ ਇਰਾਨ ਦੇ ਬਦਲੇ ਤੇਵਰ
ਹਾਦਸੇ ਤੋਂ ਤੁਰੰਤ ਬਾਅਦ ਫੈਕਟਰੀ ਮਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਪੁਲਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਰਿਹਾਇਸ਼ੀ ਇਲਾਕੇ ਦੇ ਇੰਨੇ ਨੇੜੇ ਇਹ ਖਤਰਨਾਕ ਕੰਮ ਕਿਵੇਂ ਚੱਲ ਰਿਹਾ ਸੀ।
ਇਹ ਵੀ ਪੜ੍ਹੋ- ਹੁਣ ਹੋਣਗੇ ਧਮਾਕੇ ! ਪਿਛਲੇ ਪ੍ਰਧਾਨ ਮੰਤਰੀਆਂ ਦੇ ਖੋਲ੍ਹੇ ਜਾਣਗੇ 'ਚਿੱਠੇ', PM ਬਾਲੇਨ ਸ਼ਾਹ ਨੇ ਸ਼ੁਰੂ ਕੀਤੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਸੋਈ ਗੈਸ ਦਾ ਸੰਕਟ ਹੋਵੇਗਾ ਖ਼ਤਮ, 12,500 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ
NEXT STORY