ਨਵੀਂ ਦਿੱਲੀ— ਦਿੱਲੀ ਦੇ ਰੋਹਿਣੀ ਇਲਾਕੇ 'ਚ ਇਕ ਝੁੱਗੀ ਬਸਤੀ 'ਚ ਅੱਗ ਲੱਗਣ ਨਾਲ ਕਰੀਬ 70 ਝੋਪੜੀਆਂ ਸੜ ਕੇ ਸੁਆਹ ਹੋ ਗਈਆਂ। ਦਿੱਲੀ ਫਾਇਰ ਬ੍ਰਿਗੇਡ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਮੱਧ ਰਾਤ 'ਚ ਅੱਗ ਲੱਗਣ ਦੀ ਇਹ ਘਟਨਾ ਵਾਪਰੀ। ਇਸ ਘਟਨਾ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ। ਫਾਇਰ ਬ੍ਰਿਗੇਡ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਤ 12 ਵਜ ਕੇ 18 ਮਿੰਟ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ 14 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਘਟਨਾ ਵਾਲੀ ਥਾਂ 'ਤੇ ਰਵਾਨਾ ਕੀਤਾ ਗਿਆ।
ਤੜਕੇ 4:40 ਵਜੇ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਰੋਹਿਣੀ ਦੇ ਸੈਕਟਰ-26 'ਚ ਲੱਗੀ ਅੱਗ 'ਚ ਕਰੀਬ 70 ਝੌਪੜੀਆਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਚਲਿਆ ਹੈ।
ਟੀਪੂ ਸੁਲਤਾਨ ਜਯੰਤੀ : ਬੀਜੇਪੀ ਦੀ ਧਮਕੀ ਤੋਂ ਬਾਅਦ ਕਰਨਾਟਕ 'ਚ ਕਰਫਿਊ
NEXT STORY