ਨਵੀਂ ਦਿੱਲੀ- ਪੂਰਬੀ ਦਿੱਲੀ ਦੇ ਸ਼ਕਰਪੁਰ 'ਚ ਸੋਮਵਾਰ ਦੇਰ ਰਾਤ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 40 ਸਾਲਾ ਔਰਤ ਦੀ ਮੌਤ ਹੋ ਗਈ, ਜਦਕਿ 26 ਲੋਕਾਂ ਨੂੰ ਬਚਾ ਲਿਆ ਗਿਆ। ਅਧਿਕਾਰੀਆਂ ਨੇ ਇੱਥੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਇਮਾਰਤ ਦੇ ਪਾਰਕਿੰਗ ਏਰੀਏ ਤੋਂ ਸ਼ੁਰੂ ਹੋਈ ਅਤੇ ਪੂਰੀ ਇਮਾਰਤ ਨੂੰ ਆਪਣੀ ਲਪੇਟ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਦਿੱਲੀ ਫਾਇਰ ਸਰਵਿਸ ਨੇ 26 ਲੋਕਾਂ ਅਤੇ ਦੋ ਪਾਲਤੂ ਜਾਨਵਰਾਂ ਨੂੰ ਬਚਾਇਆ।
ਇਹ ਵੀ ਪੜ੍ਹੋ- 8 ਸਾਲ ਦੀ ਮਾਸੂਮ ਨਾਲ ਹੈਵਾਨੀਅਤ; ਕੇਲੇ ਦੇ ਪੱਤੇ ਕੱਟਣ ਗਈ ਸੀ ਬੱਚੀ, ਫਿਰ ਹੋਇਆ ਘਿਨੌਣਾ ਕਾਂਡ
ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਨੇ ਆਪਣੇ ਆਪ ਨੂੰ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸਵੇਰੇ ਕਰੀਬ 1.05 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਅਸੀਂ ਤੁਰੰਤ ਤਿੰਨ ਫਾਇਰ ਟੈਂਡਰ ਤਾਇਨਾਤ ਕੀਤੇ। ਬਾਅਦ 'ਚ ਫਾਇਰ ਬ੍ਰਿਗੇਡ ਦੀਆਂ 5 ਹੋਰ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਮਾਮਲੇ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ- ਉੱਚ ਸਿੱਖਿਆ ਲਈ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਰਿਕਾਰਡ ਗਿਣਤੀ : ਰਿਪੋਰਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਹਮਕੁਮਾਰੀ ਆਸ਼ਰਮ ’ਚ ਖੁਦਕੁਸ਼ੀ ਕਰਨ ਵਾਲੀਆਂ ਭੈਣਾਂ ਨੇ 8 ਸਾਲ ਪਹਿਲਾਂ ਲਈ ਸੀ ਦੀਕਸ਼ਾ
NEXT STORY