ਨੈਸ਼ਨਲ ਡੈਸਕ- ਰਾਜਸਥਾਨ ਦੇ ਜੋਧਪੁਰ ਸ਼ਹਿਰ ਦੇ ਬਾਸਨੀ ਥਾਣਾ ਇਲਾਕੇ ਅਧੀਨ ਆਉਂਦੇ ਇੰਡਸਟ੍ਰੀਅਲ ਏਰੀਆ 'ਚ ਸ਼ਨੀਵਾਰ ਨੂੰ ਇਕ ਕੈਮੀਕਲ ਫੈਕਟਰੀ 'ਚ ਅੱਗ ਲੱਗ ਗਈ, ਜਿਸ ਕਾਰਨ ਭਾਰੀ ਨੁਕਸਾਨ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਛਵੀ ਸ਼ਰਮਾ ਨੇ ਦੱਸਿਆ ਕਿ ਬਾਸਨੀ ਇਲਾਕੇ 'ਚ ਸਥਿਤ ਇਕ ਕੈਮੀਕਲ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ। ਫੈਕਟਰੀ 'ਚ ਪਏ ਜਲਣਸ਼ੀਲ ਪਦਾਰਥ ਦੇ ਸੰਪਰਕ 'ਚ ਆਉਂਦਿਆਂ ਹੀ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ, ਜਿਸ ਕਾਰਨ ਫੈਲਦੀ ਹੋਈ ਅੱਗ ਨੇ ਨਾਲ ਹੀ ਸਥਿਤ ਇਕ ਹੋਰ ਫੈਕਟਰੀ ਨੂੰ ਚਪੇਟ 'ਚ ਲੈ ਲਿਆ।
ਇਹ ਵੀ ਪੜ੍ਹੋ- 'ਮੈਂ ਪਾਕਿਸਤਾਨ ਦੀ ਧੀ, ਪਰ ਭਾਰਤ ਦੀ ਤਾਂ ਨੂੰਹ ਹਾਂ...', ਦੇਸ਼ ਛੱਡਣ ਦੇ ਹੁਕਮ ਮਗਰੋਂ ਬੋਲੀ ਸਚਿਨ ਦੀ 'ਸੀਮਾ'
ਅੱਗ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਆ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ। ਅਧਿਕਾਰੀਆਂ ਨੇ ਦੱਸਿਆ ਕਿ 60 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੜੀ ਮਿਹਨਤ-ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ।
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਇਸ ਅੱਗ ਕਾਰਨ ਫੈਕਟਰੀ 'ਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਹਾਲਾਂਕਿ ਗਨਿਮਤ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਇਹ ਵੀ ਪੜ੍ਹੋ- ਪਾਕਿਸਤਾਨ ਨੇ ਭਾਰਤ ਲਈ ਬੰਦ ਕੀਤਾ ਆਪਣਾ ਏਅਰਸਪੇਸ ! ਹੁਣ ਜਾਰੀ ਹੋ ਗਏ ਨਵੇਂ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਨੀਆ ਪੋਪ ਫਰਾਂਸਿਸ ਦੀ ਸਮਾਜ ਸੇਵਾ ਨੂੰ ਹਮੇਸ਼ਾ ਰੱਖੇਗੀ ਯਾਦ : PM ਮੋਦੀ
NEXT STORY