ਅਰਿਯਲੂਰ (ਭਾਸ਼ਾ)- ਤਾਮਿਲਨਾਡੂ ਦੇ ਅਰਿਯਲੂਰ ਜ਼ਿਲ੍ਹੇ 'ਚ ਸੋਮਵਾਰ ਨੂੰ ਇਕ ਪਟਾਕਾ ਫੈਕਟਰੀ 'ਚ ਅੱਗ ਲੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਇਕ ਬਿਆਨ 'ਚ ਇਸ ਹਾਦਸੇ 'ਚ 9 ਲੋਕਾਂ ਦੀ ਮੌਤ 'ਤੇ ਸੋਗ ਜ਼ਾਹਰ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਾਂ ਲਈ ਨਕਦ ਰਾਹਤ ਦਾ ਐਲਾਨ ਕੀਤਾ। ਇਹ ਘਟਨਾ ਜ਼ਿਲ੍ਹੇ ਦੇ ਵਿਰਾਗਲੁਰ ਪਿੰਡ 'ਚ ਇਕ ਨਿੱਜੀ ਪਟਾਕਾ ਨਿਰਮਾਣ ਫੈਕਟਰੀ 'ਚ ਹੋਈ। ਫੈਕਟਰੀ 'ਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ 5 ਜ਼ਖ਼ਮੀ ਲੋਕਾਂ ਨੂੰ ਤੰਜਾਵੁਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਮੈਡੀਕਲ ਦੇਖਭਾਲ ਦਿੱਤੀ ਗਈ ਹੈ। ਸਟਾਲਿਨ ਨੇ ਕਿਹਾ ਕਿ ਉਨ੍ਹਾਂ ਨੇ ਬਚਾਅ ਅਤੇ ਰਾਹਤ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਲਈ ਮੰਤਰੀਮੰਡਲ 'ਚ ਆਪਣੇ ਸਹਿਯੋਗੀ ਐੱਸ.ਐੱਸ. ਸ਼ਿਵਸ਼ੰਕਰ ਅਤੇ ਸੀ.ਵੀ. ਗਣੇਸ਼ਨ ਨੂੰ ਤਾਇਨਾਤ ਕੀਤਾ ਹੈ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 3-3 ਲੱਖ ਰੁਪਏ, ਗੰਭੀਰ ਰੂਪ ਨਾਲ ਜ਼ਖ਼ਮੀਆਂ ਨੂੰ ਇਕ ਲੱਖ ਰੁਪਏ ਅਤੇ ਆਮ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਨੂੰ 50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2020 'ਚ ਭਾਰਤ 'ਚ 30 ਲੱਖ ਤੋਂ ਵਧੇਰੇ ਬੱਚਿਆਂ ਦਾ ਸਮੇਂ ਤੋਂ ਪਹਿਲਾਂ ਜਨਮ, ਪੂਰੀ ਦੁਨੀਆ 'ਚ ਸਭ ਤੋਂ ਵੱਧ
NEXT STORY