ਦੇਹਰਾਦੂਨ (ਭਾਸ਼ਾ)- ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ 'ਚ ਰਾਮਨਗਰ ਸਥਿਤ ਪ੍ਰਸਿੱਧ ਗਰਜੀਆ ਦੇਵੀ ਮੰਦਰ ਕੰਪਲੈਕਸ ਵਿਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਉਥੇ ਸਥਿਤ 35 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਰਾਮਨਗਰ ਪੁਲਸ ਥਾਣੇ ਦੇ ਅਧਿਕਾਰੀ ਅਰੁਣ ਕੁਮਾਰ ਨੇ ਕਿਹਾ ਕਿ ਦੁਕਾਨਦਾਰ ਨਰਾਤਿਆਂ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਸਨ ਅਤੇ ਇਸੇ ਦੌਰਾਨ ਪ੍ਰਸਾਦ ਦੀ ਦੁਕਾਨ ਵਿਚ ਅੱਗ ਲੱਗ ਗਈ। ਅੱਗ ਜਲਦੀ ਹੀ ਹੋਰ ਦੁਕਾਨਾਂ ’ਚ ਵੀ ਫੈਲ ਗਈ ਅਤੇ ਕੁੱਲ 35 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।
ਇਹ ਵੀ ਪੜ੍ਹੋ- ਗੈਂਗਸਟਰ ਗੋਲਡੀ ਬਰਾੜ ਨੇ ਹੁਣ ਰੂਸ 'ਚ ਖੇਡੀ ਖੂਨੀ ਖੇਡ, ਭੂਪੀ ਰਾਣਾ ਗੈਂਗ ਦੇ ਮੈਂਬਰ ਦਾ ਸਿਰ ਵੱਢ ਕੇ ਕਰਵਾਇਆ ਕਤਲ
ਉਨ੍ਹਾਂ ਕਿਹਾ ਕਿ ਇਸ ਘਟਨਾ ’ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਕੁਮਾਰ ਨੇ ਦੱਸਿਆ ਕਿ ਦੁਕਾਨਾਂ ਨੂੰ ਅੱਗ ਲੱਗਣ ਨਾਲ ਹੋਏ ਨੁਕਸਾਨ ਦਾ ਅਜੇ ਤੱਕ ਅਨੁਮਾਨ ਨਹੀਂ ਲਗਾਇਆ ਜਾ ਸਕਿਆ ਹੈ। ਦੁਕਾਨਾਂ ਝੁੱਗੀਆਂ ’ਚ ਬਣੀਆਂ ਹੋਈਆਂ ਸਨ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।
ਇਹ ਵੀ ਪੜ੍ਹੋ- ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਆਸਮਾਨ ਨੂੰ ਛੂਹੀਆਂ ਲਪਟਾਂ, ਕਈ ਕਿਲੋਮੀਟਰ ਤੱਕ ਫੈਲਿਆ ਧੂੰਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਗਊ ਰੱਖਿਅਕ ਬਿੱਟੂ ਬਜਰੰਗੀ ਗ੍ਰਿਫ਼ਤਾਰ
NEXT STORY