ਨੈਸ਼ਨਲ ਡੈਸਕ- ਹਰਿਆਣਾ ਤੋਂ ਇਕ ਸਨਸਨੀਖੇਜ਼ ਖ਼ਬਰ ਮਿਲੀ ਹੈ, ਜਿੱਥੋਂ ਦੇ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਬੁੱਧਵਾਰ ਤੜਕੇ ਸੈਕਟਰ 37D ਦੀਆਂ ਝੁੱਗੀ-ਝੌਂਪੜੀਆਂ ਵਿੱਚ ਲੱਗੀ ਅੱਗ ਨੇ ਭਿਆਨਕ ਰੂਪ ਧਾਰ ਲਿਆ। ਕਈ LPG ਸਿਲੰਡਰ ਵੀ ਇਸ ਅੱਗ ਦੀ ਚਪੇਟ 'ਚ ਆ ਗਏ, ਜਿਨ੍ਹਾਂ ਦੇ ਧਮਾਕਿਆਂ ਕਾਰਨ ਪੂਰਾ ਇਲਾਕਾ ਬੁਰੀ ਤਰ੍ਹਾਂ ਕੰਬ ਗਿਆ।
ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਖਾਲੀ ਪਲਾਟ ਵਿੱਚ ਪਏ ਕੂੜੇ ਦੇ ਢੇਰ ਕੋਲ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਸੀ ਤੇ ਤੇਜ਼ ਹਵਾਵਾਂ ਨੇ ਅੱਗ ਨੂੰ ਹੋਰ ਭੜਕਾ ਦਿੱਤਾ, ਜਿਸ ਮਗਰੋਂ ਮਿੰਟਾਂ 'ਚ ਹੀ ਆਲੇ-ਦੁਆਲੇ ਦੀਆਂ ਝੁੱਗੀਆਂ ਵੀ ਅੱਗ ਦੀ ਚਪੇਟ 'ਚ ਆ ਗਈਆਂ।
ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਕਈ ਕਿਲੋਮੀਟਰ ਦੂਰੋਂ ਦੇਖਿਆ ਜਾ ਸਕਦਾ ਸੀ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ, ਪੁਲਸ ਅਤੇ ਸਿਵਲ ਡਿਫੈਂਸ ਦੀਆਂ ਟੀਮਾਂ ਨੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਗਰੀਬ ਲੋਕਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਜ਼ਿਕਰਯੋਗ ਹੈ ਕਿ ਇਸ ਇਲਾਕੇ ਵਿੱਚ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਖਾਲੀ ਪਲਾਟਾਂ ਵਿੱਚ ਕੂੜਾ ਜਮ੍ਹਾਂ ਹੋਣ ਤੋਂ ਰੋਕਣ ਅਤੇ ਨਿਯਮਤ ਸਫਾਈ ਦੀ ਮੰਗ ਕਰ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।
ਰੇਵਾੜੀ 'ਚ ਬੇਖੌਫ ਲੁਟੇਰੇ ! ਮਹਿਜ਼ 3 ਮਿੰਟਾਂ 'ਚ ਕਾਰ ਦਾ ਸ਼ੀਸ਼ਾ ਤੋੜ ਕੇ ਲੈਪਟਾਪ ਤੇ ਨਕਦੀ ਉਡਾਈ
NEXT STORY