ਨਵੀਂ ਦਿੱਲੀ- ਦਿੱਲੀ ਦੇ ਸੰਸਦ ਮਾਰਗ 'ਤੇ ਸਥਿਤ ਭਾਰਤੀ ਰਿਜ਼ਰਵ ਬੈਂਕ ਦੀ ਇਮਾਰਤ ਵਿੱਚ ਮੰਗਲਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਅਨੁਸਾਰ, ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਦਮਕਲ ਦੀਆਂ 6 ਗੱਡੀਆਂ ਤੁਰੰਤ ਮੌਕੇ 'ਤੇ ਰਵਾਨਾ ਕਰ ਦਿੱਤੀਆਂ ਗਈਆਂ ਹਨ।
ਅੱਗ ਲੱਗਣ ਦੀ ਸੂਚਨਾ ਦੁਪਹਿਰ ਲਗਭਗ 1:05 ਵਜੇ ਮਿਲੀ। ਸ਼ੁਰੂਆਤੀ ਜਾਂਚ ਅਨੁਸਾਰ, ਅੱਗ ਇਮਾਰਤ ਦੀ ਛੱਤ 'ਤੇ ਲੱਗੇ ਸੋਲਰ ਪੈਨਲਾਂ ਵਿੱਚ ਲੱਗੀ ਸੀ। ਅੱਗ 'ਤੇ ਕਾਬੂ ਪਾਉਣ ਲਈ 6 ਫਾਇਰ ਟੈਂਡਰ ਕੋਸ਼ਿਸ਼ਾਂ 'ਚ ਜੁਟੇ ਹੋਏ ਹਨ। ਹਾਲਾਂਕਿ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਜਾਂ ਵੱਡੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਫਿਲਹਾਲ ਪੁਲਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।
CM ਸਟਾਲਿਨ ਨੇ ਦਿੱਤਾ ਅਸਤੀਫ਼ਾ, ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼
NEXT STORY