ਫ਼ਿਰੋਜ਼ਾਬਾਦ - ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਜ਼ਿਲ੍ਹੇ ਦੇ ਸਿਰਸਾਗੰਜ ਇਲਾਕੇ 'ਚ ਮੰਗਲਵਾਰ ਰਾਤ ਟਾਇਰ ਰੀਸਾਈਕਲਿੰਗ ਫੈਕਟਰੀ 'ਚ ਧਮਾਕਾ ਹੋਣ ਕਾਰਨ ਤਿੰਨ ਮਜ਼ਦੂਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਦੇਰ ਰਾਤ ਹੋਏ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ - ਅਯੁੱਧਿਆ 'ਚ ਖ਼ਾਸ ਹੋਵੇਗੀ ਇਸ ਵਾਰ ਦੀ ਦੀਵਾਲੀ, ਜਗਾਏ ਜਾਣਗੇ 25 ਲੱਖ ਤੋਂ ਵੱਧ ਦੀਵੇ
ਘਟਨਾ ਸਥਾਨ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਤੇ ਫਾਇਰ ਬ੍ਰਿਗੇਡ ਨੇ ਸਥਿਤੀ 'ਤੇ ਕਾਬੂ ਪਾਇਆ ਅਤੇ ਜ਼ਖ਼ਮੀ ਕਰਮਚਾਰੀਆਂ ਨੂੰ ਜ਼ਿਲ੍ਹਾ ਹਸਪਤਾਲ ਇਲਾਜ ਲਈ ਦਾਖਲ ਕਰਵਾ ਦਿੱਤਾ। ਅੱਜ ਕਾਰਨ ਝੁਲਸੇ ਮੁਲਾਜ਼ਮਾਂ ਦੀ ਪਛਾਣ ਮੱਧ ਪ੍ਰਦੇਸ਼ ਦੇ ਵਿਸ਼ਾਲ, ਰਾਹੁਲ ਅਤੇ ਫੇਰੂਲਾਲ ਵਜੋਂ ਹੋਈ ਹੈ। ਜ਼ਖ਼ਮੀਆਂ ਦਾ ਸਰਕਾਰੀ ਟਰੌਮਾ ਸੈਂਟਰ ਦੇ ਪਹਿਲੇ ਵਾਰਡ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਗਿਆ ਹੈ ਕਿ ਰਿਤੇਸ਼ ਗੋਇਲ ਇਮਾਰਤ ਕਿਰਾਏ 'ਤੇ ਲੈ ਕੇ ਫੈਕਟਰੀ ਚਲਾ ਰਿਹਾ ਸੀ। ਪਹਿਲੀ ਨਜ਼ਰੇ ਅੱਗ ਲੱਗਣ ਦਾ ਕਾਰਨ ਫੈਕਟਰੀ ਵਿੱਚ ਰੱਖਿਆ ਤੇਲ ਦੱਸਿਆ ਜਾ ਰਿਹਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਬੈਰੀਕੇਡ ਤੋੜ ਟਰੱਕ ਨਾਲ ਟਕਰਾਈ ਕਾਰ, 4 ਦੋਸਤਾਂ ਦੀ ਦਰਦਨਾਕ ਮੌਤ, ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਜੀਨੀਅਰ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ 'ਤੇ ਹੁਣ 11 ਸਤੰਬਰ ਨੂੰ ਫ਼ੈਸਲਾ ਸੁਣਾਏਗੀ ਅਦਾਲਤ
NEXT STORY