ਜੰਮੂ– ਮਾਤਾ ਵੈਸ਼ਣੋ ਦੇਵੀ ਭਵਨ ’ਚ ਮੰਗਲਵਾਰ ਨੂੰ ਅੱਗ ਲੱਗ ਗਈ। ਅੱਗ ਭਵਨ ਦੇ ਉਸ ਹਿੱਸੇ ’ਚ ਲੱਗੀ ਜਿਸ ਵਿਚ ਨਕਦੀ ਰੱਖੀ ਜਾਂਦੀ ਹੈ। ਮਾਤਾ ਵੈਸ਼ਣੋ ਦੇਵੀ ਸ਼੍ਰਾਈਨ ਬੋਰਡ ਅਤੇ ਪੁਲਸ ਕਰਮਚਾਰੀਆਂ ਨੇ ਮਿਲ ਕੇ ਅੱਗ ’ਤੇ ਕਾਬੂ ਪਾਇਆ।
ਜਾਣਕਾਰੀ ਮੁਤਾਬਕ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਗਿਆ ਹੈ। ਭਵਨ ਕੰਪਲੈਕਸ ’ਚ ਅੱਗ ਦੀਆਂ ਲਪਟਾਂ ਨੂੰ ਵੇਖ ਕੇ ਅਫੜਾ-ਦਫੜੀ ਮਚ ਗਈ। ਸ਼ਰਧਾਲੂਆਂ ਦੀ ਭੀੜ ਨਾ ਹੋਣ ਕਾਰਨ ਅੱਗ ’ਤੇ ਜਲਦ ਹੀ ਕਾਬੂ ਪਾ ਲਿਆ ਗਿਆ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਹਾਲਾਂਕਿ, ਮਾਲੀ ਤੌਰ ’ਤੇ ਕਿੰਨਾ ਨੁਕਸਾਨ ਹੋਇਆ ਹੈ, ਇਸ ਦੀ ਜਾਣਕਾਰੀ ਅਜੇ ਸ਼੍ਰਾਈਨ ਬੋਰਡ ਨੇ ਨਹੀਂ ਦਿੱਤੀ।
ਦੱਸ ਦੇਈਏ ਕਿ ਯਾਤਰਾ ਅਜੇ ਵੀ ਜਾਰੀ ਹੈ। ਸ਼ਰਧਾਲੂਆਂ ਦੀ ਭੀੜ ਨਹੀਂ ਹੈ। ਰੋਜ਼ਾਨਾ ਦੋ ਤੋਂ ਢਾਈ ਹਜ਼ਾਰ ਸ਼ਰਧਾਲੂ ਭਵਨ ਪਹੁੰਚ ਕੇ ਮਾਤਾ ਦੇ ਦਰਸ਼ਨ ਕਰ ਰਹੇ ਹਨ।
ਕਸ਼ਮੀਰ ਦਾ ਇਹ ਪਿੰਡ ਬਣਿਆ ਮਿਸਾਲ, 18 ਸਾਲ ਤੋਂ ਉੱਪਰ 100 ਫ਼ੀਸਦੀ ਲੋਕਾਂ ਨੂੰ ਲੱਗੀ ਵੈਕਸੀਨ
NEXT STORY