ਇਟਾਵਾ : ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਦੇ ਕੋਤਵਾਲੀ ਖੇਤਰ ਦੇ ਬੱਸ ਸਟੈਂਡ ਚੌਰਾਹੇ 'ਤੇ ਸਥਿਤ ਬੀਜ ਅਤੇ ਦਵਾਈਆਂ ਦੇ ਗੋਦਾਮ 'ਚ ਭਿਆਨਕ ਅੱਗ ਲੱਗਣ ਕਾਰਨ ਕਰੀਬ 1 ਕਰੋੜ ਰੁਪਏ ਦੇ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਸਨਤ ਪਟੇਲ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 4 ਵਜੇ ਦੇ ਕਰੀਬ ਫਾਇਰ ਵਿਭਾਗ ਨੂੰ ਸੂਚਨਾ ਮਿਲੀ ਕਿ ਬੱਸ ਸਟੈਂਡ ਨੇੜੇ ਸਥਿਤ ਬੀਜ ਗੋਦਾਮ 'ਚ ਭਿਆਨਕ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਵਿਭਾਗ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਅੱਗ ਬੁਝਾਉਣ ਲਈ 20 ਤੋਂ ਵੱਧ ਫਾਇਰ ਟੈਂਡਰਾਂ ਦੀ ਵਰਤੋਂ ਕਰਨੀ ਪਈ।
ਇਹ ਵੀ ਪੜ੍ਹੋ - ਮੁੰਡੇ ਦੇ ਢਿੱਡ 'ਚੋਂ ਨਿਕਲੇ ਘੜੀ ਦੇ ਸੈੱਲ ਸਣੇ 56 ਚੀਜ਼ਾਂ, ਡਾਕਟਰਾਂ ਦੇ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਹਾਲਾਂਕਿ ਅੱਗ ਦੀ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਭ ਤੋਂ ਵੱਡੀ ਗੱਲ ਇਹ ਹੈ ਕਿ ਬੀਜ ਗੋਦਾਮ ਦੇ ਮਾਲਕ ਦੇ 9 ਮੈਂਬਰੀ ਪਰਿਵਾਰ ਵੀ ਬੀਜ ਗੋਦਾਮ ਦੇ ਉਪਰਲੇ ਹਿੱਸੇ 'ਤੇ ਰਹਿੰਦੇ ਹਨ, ਜੋ ਅੱਗ ਦੀ ਲਪੇਟ 'ਚ ਆ ਗਏ ਸਨ ਪਰ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਅੱਗ ਲੱਗਣ ਤੋਂ ਬਾਅਦ ਪਰਿਵਾਰ 'ਚ ਚੀਕ-ਚਿਹਾੜਾ ਪੈ ਗਿਆ ਅਤੇ ਸਾਰੇ ਲੋਕ ਸਮੇਂ ਸਿਰ ਬਾਹਰ ਆ ਗਏ। ਉਕਤ ਗੋਦਾਮ 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਫਾਇਰ ਵਿਭਾਗ ਦੀ ਟੀਮ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬੀਜ ਗੋਦਾਮ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਦੀਵਾਲੀ ਦੇ ਮੌਕੇ ਮਿਲਿਆ ਖ਼ਾਸ ਤੋਹਫ਼ਾ
ਦੇਹਤੀ ਬੀਜ ਗੋਦਾਮ ਦੇ ਮਾਲਕ ਸਤੀਸ਼ ਚੰਦਰ ਕੁਸ਼ਵਾਹਾ ਨੇ ਦੱਸਿਆ ਕਿ ਉਨ੍ਹਾਂ ਦੇ ਗੋਦਾਮ 'ਚ ਨਾ ਸਿਰਫ਼ ਵੱਡੀ ਗਿਣਤੀ 'ਚ ਵੱਖ-ਵੱਖ ਕਿਸਮਾਂ ਦੇ ਬੀਜ ਰੱਖੇ ਹੋਏ ਸਨ, ਸਗੋਂ ਫ਼ਸਲਾਂ 'ਚ ਵਰਤੋਂ ਹੋਣ ਵਾਲੀਆਂ ਦਵਾਈਆਂ ਵੀ ਸਨ, ਜੋ ਅੱਗ ਦੀ ਲਪੇਟ 'ਚ ਆਉਣ ਨਾਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਉਨ੍ਹਾਂ ਦੱਸਿਆ ਕਿ ਅੱਜ ਤੜਕੇ 4 ਵਜੇ ਦੇ ਕਰੀਬ ਅਚਾਨਕ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲਦਾ ਦੇਖਿਆ ਗਿਆ। ਜਦੋਂ ਤੱਕ ਅਸੀਂ ਕੁਝ ਵੀ ਕਰ ਸਕੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਕੁਝ ਹੀ ਸਮੇਂ ਵਿਚ ਦੁਕਾਨ ਵਿਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਅਤੇ ਉਕਤ ਜ਼ਰੂਰੀ ਦਸਤਾਵੇਜ਼ ਵੀ ਅੱਗ ਵਿਚ ਸੜ ਗਏ। ਨੁਕਸਾਨ ਕਰੀਬ 1 ਕਰੋੜ ਰੁਪਏ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕਾ ਅਧਿਕਾਰੀ ਅਮਿਤ ਕੁਮਾਰ ਮੌਕੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਘਟਨਾ ਸਥਾਨ ਦਾ ਮੁਆਇਨਾ ਕੀਤਾ।
ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੇ ਹਿਮਾਚਲ 'ਚ ਦਿੱਤੀਆਂ ਸਨ 10 ਗਾਰੰਟੀਆਂ, ਸਿਰਫ਼ ਪੰਜ ਹੋਈਆਂ ਲਾਗੂ
NEXT STORY