ਰਾਏਬਰੇਲੀ: ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ 'ਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਸਲੋਨ ਤਹਿਸੀਲ ਦੇ ਸਾਹਿਬਗੰਜ ਇਲਾਕੇ 'ਚ ਇੱਕ ਘਰ ਅੰਦਰ ਰੱਖੇ ਪਟਾਕਿਆਂ 'ਚ ਹੋਏ ਭਿਆਨਕ ਧਮਾਕੇ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਤਿੰਨ ਹੋਰ ਮੈਂਬਰ ਗੰਭੀਰ ਰੂਪ ਵਿੱਚ ਝੁਲਸ ਗਏ। ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ ਗਿਆ ਹੈ।
ਮਕਾਨ ਦਾ ਇੱਕ ਹਿੱਸਾ ਹੋਇਆ ਤਬਾਹ
ਜਾਣਕਾਰੀ ਅਨੁਸਾਰ ਸਾਹਿਬਗੰਜ ਬਾਜ਼ਾਰ ਵਿੱਚ ਦੇਰ ਰਾਤ ਇੱਕ ਮਕਾਨ ਅੰਦਰ ਪਏ ਪਟਾਕਿਆਂ ਵਿੱਚ ਅਚਾਨਕ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਕਾਨ ਦਾ ਇੱਕ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਅੱਗ ਲੱਗ ਗਈ। ਇਸ ਹਾਦਸੇ ਵਿੱਚ ਫਿਰੋਜ਼ ਨਾਮਕ ਵਿਅਕਤੀ ਦੀ ਬਜ਼ੁਰਗ ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ ਗਏ ਸਨ ਪਟਾਕੇ
ਅਪਰ ਪੁਲਸ ਸੁਪਰਡੈਂਟ ਸੰਜੀਵ ਕੁਮਾਰ ਸਿਨਹਾ ਨੇ ਦੱਸਿਆ ਕਿ ਫਿਰੋਜ਼ ਕੋਲ ਪਟਾਕਿਆਂ ਦਾ ਲਾਇਸੈਂਸ ਸੀ, ਪਰ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਲਾਇਸੈਂਸ ਹੋਣ ਦੇ ਬਾਵਜੂਦ ਵਿਸਫੋਟਕ ਸਮੱਗਰੀ ਨੂੰ ਘਰ ਦੇ ਅੰਦਰ ਗੈਰ-ਕਾਨੂੰਨੀ ਢੰਗ ਨਾਲ ਜਮ੍ਹਾਂ ਕੀਤਾ ਗਿਆ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਸ ਵੱਲੋਂ ਲਾਇਸੈਂਸ ਦੀਆਂ ਸ਼ਰਤਾਂ ਅਤੇ ਭੰਡਾਰਨ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯੋਗੀ ਆਦਿਤਿਆਨਾਥ ਨੇ 'ਗੈਸ ਚੈਂਬਰ' ਨਾਲ ਕੀਤੀ ਦਿੱਲੀ ਦੀ ਆਬੋ-ਹਵਾ ਦੀ ਤੁਲਨਾ
NEXT STORY