ਮੁੰਬਈ, (ਭਾਸ਼ਾ)- ਮਹਾਰਾਸ਼ਟਰ ’ਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲਗਾਓਂ ਸ਼ਹਿਰ ਵਿਚ ਇਕ ਆਜ਼ਾਦ ਉਮੀਦਵਾਰ ’ਤੇ ਇਕ ਅਣਪਛਾਤੇ ਵਿਅਕਤੀ ਨੇ ਸੋਮਵਾਰ ਨੂੰ ਕਥਿਤ ਤੌਰ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਦੱਸਿਆ ਕਿ ਇਸ ਘਟਨਾ ’ਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਲਗਾਓਂ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਮਲਾਵਰ ਨੇ ਸ਼ੇਰਾ ਨਾਕਾ ’ਚ ਰਹਿਣ ਵਾਲੇ ਆਜ਼ਾਦ ਉਮੀਦਵਾਰ ਸ਼ੇਖ ਅਹਿਮਦ ਹੁਸੈਨ ਗੁਲਾਮ ਹੁਸੈਨ ਦੇ ਘਰ ’ਤੇ ਕਥਿਤ ਤੌਰ ’ਤੇ 3 ਵਾਰ ਗੋਲੀਬਾਰੀ ਕੀਤੀ। ਉਸ ਨੇ ਦੱਸਿਆ ਕਿ ਸੋਮਵਾਰ ਨੂੰ ਤੜਕੇ 4 ਵਜੇ ਇਹ ਘਟਨਾ ਵਾਪਰੀ ਅਤੇ ਪੁਲਸ ਹਮਲਾਵਰ ਦੀ ਪਛਾਣ ਕਰਨ ਲਈ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਮੁਢਲੀ ਸੂਚਨਾ ਦੇ ਆਧਾਰ ’ਤੇ ਐੱਮ. ਆਈ. ਡੀ. ਸੀ. ਪੁਲਸ ਥਾਣੇ ਵਿਚ ਅਣਪਛਾਤੇ ਹਮਲਾਵਰਾਂ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਜੰਮੂ-ਕਸ਼ਮੀਰ 'ਚ ਮੀਂਹ ਤੇ ਬਰਫਬਾਰੀ ਦੇ ਆਸਾਰ, ਪੰਜਾਬ 'ਚ ਵੀ ਦਿਖੇਗਾ ਅਸਰ
NEXT STORY