ਪਟਨਾ- ਬਿਹਾਰ ਦੀ ਰਾਜਧਾਨੀ ਪਟਨਾ ਦੇ ਆਲਮਗੰਜ ਇਲਾਕੇ ਵਿਚ ਸੋਮਵਾਰ ਨੂੰ ਅਣਪਛਾਤੇ ਹਮਲਾਵਰਾਂ ਵਲੋਂ ਕੀਤੀ ਗਈ ਗੋਲੀਬਾਰੀ 'ਚ ਇਕ ਔਰਤ ਅਤੇ ਉਸ ਦੀ ਧੀ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਾਲੰਦਾ ਯੂਨੀਵਰਸਿਟੀ ਕਾਲਜ ਅਤੇ ਹਸਪਤਾਲ ਦੀ ਸੇਵਾਮੁਕਤ ਨਰਸ ਮਹਾਲਕਸ਼ਮੀ ਅਤੇ ਉਨ੍ਹਾਂ ਦੀ ਧੀ ਸੰਥਾਲੀ ਦੇ ਰੂਪ ਵਿਚ ਹੋਈ ਹੈ। ਪੁਲਸ ਮੁਤਾਬਕ ਔਰਤ ਦਾ ਪਤੀ ਗੋਲੀਬਾਰੀ ਵਿਚ ਜ਼ਖਮੀ ਹੋਇਆ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਪੁਲਸ ਨੇ ਦੱਸਿਆ ਕਿ ਔਰਤ ਦੇ ਪਤੀ ਧਨੰਜੈ ਵੀ ਗੋਲੀਬਾਰੀ ਵਿਚ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦਾ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ ਸਵਾ 9 ਵਜੇ ਆਲਮਗੰਜ ਥਾਣਾ ਖੇਤਰ ਵਿਚ ਅਰਫਾਬਾਦ ਨਹਿਰ ਕੋਲ ਵਾਪਰੀ। ਸਹਾਇਕ ਪੁਲਸ ਸੁਪਰਡੈਂਟ (ਪਟਨਾ ਸ਼ਹਿਰ) ਅਤੁਲੇਸ਼ ਝਾਅ ਨੇ ਦੱਸਿਆ ਪੁਲਸ ਮੌਕੇ 'ਤੇ ਪਹੁੰਚੀ ਅਤੇ ਉਨ੍ਹਾਂ ਨੂੰ ਨੇੜਲੇ ਸਰਕਾਰੀ ਹਸਪਤਾਲ ਲੈ ਗਈ, ਜਿੱਥੇ ਵਿਅਕਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਝਾਅ ਨੇ ਕਿਹਾ ਕਿ ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਦੋਸ਼ੀ ਨੂੰ ਫੜਨ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
'ਸ਼ਾਮ ਨੂੰ ਹਾਈ ਕੋਰਟ 'ਚ ਹੋਵੇਗਾ ਧਮਾਕਾ...' ! ਇਕ Email ਨੇ ਪੁਲਸ ਨੂੰ ਪਾਈਆਂ ਭਾਜੜਾਂ
NEXT STORY