ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਐਤਵਾਰ ਨੂੰ ਸਾਲ 2022 ਦੇ ਆਪਣੇ ਪਹਿਲੇ 'ਮਨ ਕੀ ਬਾਤ' ਪ੍ਰੋਗਰਾਮ ਨਾਲ ਦੇਸ਼ ਦੀ ਜਨਤਾ ਨਾਲ ਰੂਬਰੂ ਹੋਣਗੇ। ਦੱਸਣਯੋਗ ਹੈ ਕਿ ਪੀ.ਐੱਮ. ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਇਸ ਵਾਰ ਅੱਧੇ ਘੰਟੇ ਦੀ ਦੇਰੀ ਨਾਲ ਸ਼ੁਰੂ ਹੋਵੇਗਾ। ਇਹ ਪ੍ਰੋਗਰਾਮ 11 ਵਜੇ ਦੀ ਜਗ੍ਹਾ 11.30 ਵਜੇ ਸ਼ੁਰੂ ਹੋਵੇਗਾ। ਹਰ ਮਹੀਨੇ ਦੇ ਆਖ਼ਰੀ ਐਤਵਾਰ ਹੋਣ ਵਾਲੇ ਪ੍ਰੋਗਰਾਮ ਦਾ ਇਹ 85ਵਾਂ ਐਪੀਸੋਡ ਹੈ। ਆਲ ਇੰਡੀਆ ਰੇਡੀਓ, ਦੂਰਦਰਸ਼ਨ, ਏਅਰ ਨਿਊਜ਼ ਅਤੇ ਮੋਬਾਇਲ ਐਪ ਰਾਹੀਂ ਇਸ ਨੂੰ ਸੁਣਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਸਾਵਧਾਨ! ਚਮੜੀ 'ਤੇ 21 ਅਤੇ ਪਲਾਸਟਿਕ 'ਤੇ 8 ਘੰਟੇ ਜਿਊਂਦਾ ਰਹਿੰਦੈ ਓਮੀਕ੍ਰੋਨ
ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਮਨ ਕੀ ਬਾਤ ਪ੍ਰੋਗਰਾਮ 11.30 ਵਜੇ ਸ਼ੁਰੂ ਹੋਵੇਗਾ। ਦਰਅਸਲ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਬਰਸੀ ਵੀ ਹੈ। ਪੀ.ਐੱਮ. ਮੋਦੀ ਪਹਿਲਾਂ ਬਾਪੂ ਨੂੰ ਸ਼ਰਧਾਂਜਲੀ ਭੇਟ ਕਰਨਗੇ, ਇਸ ਤੋਂ ਬਾਅਦ ਉਹ ਰੇਡੀਓ ਰਾਹੀਂ ਮਨ ਕੀ ਬਾਤ ਪ੍ਰੋਗਰਾਮ ਨਾਲ ਜੁੜਨਗੇ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਬੂਥ ਲੇਵਲ 'ਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਇਸ ਪ੍ਰੋਗਰਾਮ ਨਾਲ ਜੋੜਨ ਅਤੇ ਉਨ੍ਹਾਂ ਨੂੰ ਪੀ.ਐੱਮ. ਦਾ ਸੰਬੋਧਨ ਸੁਣਾਉਣ।
ਨੋਟ : ਇਸ ਖ਼ਬਰ ਸੰਬੰਧੀ ਕੀਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕਸ਼ਮੀਰ 'ਚ ਵੱਖ-ਵੱਖ ਮੁਕਾਬਲਿਆਂ 'ਚ ਸੁਰੱਖਿਆ ਫ਼ੋਰਸਾਂ ਨੇ 5 ਅੱਤਵਾਦੀ ਕੀਤੇ ਢੇਰ
NEXT STORY