ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਗੁਲਮਰਗ ਸਮੇਤ ਕਸ਼ਮੀਰ ਘਾਟੀ ਦੇ ਉੱਚਾਈ ਵਾਲੇ ਇਲਾਕਿਆਂ ’ਚ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ। ਉੱਥੇ ਹੀ ਮੈਦਾਨੀ ਇਲਾਕਿਆਂ ’ਚ ਮੀਂਹ ਪੈਣ ਨਾਲ ਰਾਤ ਦਾ ਤਾਪਮਾਨ ਘੱਟ ਰਿਹਾ। ਮੌਸਮ ਵਿਭਾਗ ਦੇ ਡਾਇਰੈਕਟਰ ਸੋਨਮ ਲੋਟਸ ਨੇ ਕਿਹਾ ਕਿ ਅਪਰਵਾਤ ਅਤੇ ਪੀਰ ਪੰਜਾਲ ਪਰਬਤ ਲੜੀ ਸਮੇਤ ਕਸ਼ਮੀਰ ਘਾਟੀ ਦੇ ਉੱਚੇ ਇਲਾਕਿਆਂ ’ਚ ਹਲਕੀ ਬਰਫ਼ਬਾਰੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਕਸ਼ਮੀਰ ਘਾਟੀ ’ਚ ਕਈ ਥਾਵਾਂ ’ਤੇ ਮੀਂਹ ਪਿਆ।
ਡਾਇਰੈਕਟਰ ਸੋਨਮ ਮੁਤਾਬਕ ਆਉਣ ਵਾਲੇ ਹਫ਼ਤੇ ’ਚ ਮੌਸਮ ਖ਼ੁਸ਼ਕ ਰਹੇਗਾ ਅਤੇ ਇਸ ਦੌਰਾਨ ਘਾਟੀ ’ਚ ਮੀਂਹ ਜਾਂ ਬਰਫ਼ਬਾਰੀ ਹੋਣ ਦੀ ਬਹੁਤ ਘੱਟ ਸੰਭਾਵਨਾ ਹੈ। ਸ਼੍ਰੀਨਗਰ ਸਮੇਤ ਕਸ਼ਮੀਰ ਘਾਟੀ ਦੇ ਜ਼ਿਆਦਾਤਰ ਇਲਾਕਿਆਂ ’ਚ ਦੇਰ ਰਾਤ ਮੀਂਹ ਪੈਣ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਐਤਵਾਰ ਨੂੰ ਘਾਟੀ ਦਾ ਮੌਸਮ ਸੁਹਾਵਨਾ ਰਿਹਾ ਅਤੇ ਧੁੱਪ ਵੀ ਨਿਕਲੀ। ਉੱਤਰੀ ਕਸ਼ਮੀਰ ਦੇ ਗੁਲਮਰਗ ਦੇ ਸਕੀ ਰਿਜ਼ਾਰਟ ’ਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਆਮ ਤਾਪਮਾਨ 3.9 ਡਿਗਰੀ ਸੈਲਸੀਅਸ ਨਾਲੋਂ ਘੱਟ ਹੈ।
ਕਸ਼ਮੀਰ ਘਾਟੀ ਦੇ ਹੋਰ ਹਿੱਸਿਆਂ 'ਚ ਆਸਮਾਨ ’ਚ ਬੱਦਲ ਛਾਏ ਰਹਿਣਗੇ, ਜਿਸ ਕਾਰਨ ਰਾਤ ਦਾ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਰਹੇਗਾ। ਲੋਟਸ ਨੇ ਕਿਹਾ ਕਿ ਕਸ਼ਮੀਰ ਘਾਟੀ ਵਿਚ ਅਗਲੇ ਕੁਝ ਦਿਨਾਂ ਤਕ ਰੋਜ਼ਾਨਾ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੇਗੀ। ਹਾਲਾਂਕਿ ਮੌਸਮ ਖੁਸ਼ਕ ਅਤੇ ਧੁੱਪ ਨਿਕਲਣ ਦਾ ਅਨੁਮਾਨ ਹੈ।
ਦੁਖ਼ਦਾਇਕ ਖ਼ਬਰ: ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲ 3 ਮਾਸੂਮ ਬੱਚੀਆਂ ਦੀ ਮੌਤ
NEXT STORY