ਨੈਸ਼ਨਲ ਡੈਸਕ : ਸੀਨੀਅਰ ਆਈਪੀਐਸ ਅਧਿਕਾਰੀ ਸੋਨਾਲੀ ਮਿਸ਼ਰਾ ਨੂੰ ਰੇਲਵੇ ਸੁਰੱਖਿਆ ਬਲ (ਆਰਪੀਐਫ) ਦੀ ਪਹਿਲੀ ਮਹਿਲਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮਿਸ਼ਰਾ ਮੱਧ ਪ੍ਰਦੇਸ਼ ਕੇਡਰ ਦੀ 1993 ਬੈਚ ਦੀ ਭਾਰਤੀ ਪੁਲਸ ਸੇਵਾ (ਆਈਪੀਐਸ) ਅਧਿਕਾਰੀ ਹੈ। ਪਰਸੋਨਲ ਮੰਤਰਾਲੇ ਵੱਲੋਂ ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਮਿਸ਼ਰਾ ਦੀ 31 ਅਕਤੂਬਰ 2026 ਨੂੰ ਉਨ੍ਹਾਂ ਦੀ ਸੇਵਾਮੁਕਤੀ ਤੱਕ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਮੌਜੂਦਾ ਡਾਇਰੈਕਟਰ ਜਨਰਲ ਮਨੋਜ ਯਾਦਵ ਤੋਂ ਅਹੁਦਾ ਸੰਭਾਲੇਗੀ, ਜੋ 31 ਜੁਲਾਈ ਨੂੰ ਸੇਵਾਮੁਕਤ ਹੋ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਮਿਸ਼ਰਾ ਆਰਪੀਐਫ ਦੀ ਅਗਵਾਈ ਕਰਨ ਵਾਲੀ ਪਹਿਲੀ ਮਹਿਲਾ ਅਧਿਕਾਰੀ ਹੋਵੇਗੀ। ਹੋਰ ਡਿਊਟੀਆਂ ਤੋਂ ਇਲਾਵਾ, ਆਰਪੀਐਫ ਰੇਲਵੇ ਜਾਇਦਾਦ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੈ। ਮਿਸ਼ਰਾ ਇਸ ਸਮੇਂ ਮੱਧ ਪ੍ਰਦੇਸ਼ ਪੁਲਿਸ ਵਿੱਚ ਵਧੀਕ ਡਾਇਰੈਕਟਰ ਜਨਰਲ (ਚੋਣ) ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪਣੇ ਖੇਤ ਤੋਂ ਵਾਪਸ ਆ ਰਹੀ ਔਰਤ ਦੇ ਸਿਰ 'ਚ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ
NEXT STORY