ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ 5 ਰਿਹਾਇਸ਼ੀ ਘਰ ਅਤੇ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਫਾਇਰ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਫਾਇਰ ਅਤੇ ਐਮਰਜੈਂਸੀ ਸੇਵਾਵਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸ਼੍ਰੀ ਨਗਰ ਦੇ ਪੁਰਾਣੇ ਇਲਾਕੇ ਨੌਹੱਟਾ ਦੇ ਬਹਾਉਦੀਨ ਇਲਾਕੇ ਦੇ ਇਕ ਘਰ 'ਚ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਲੱਗੀ ਅਤੇ ਅੱਗ ਤੇਜ਼ੀ ਨਾਲ ਨੇੜਲੇ ਘਰਾਂ ਅਤੇ ਦੁਕਾਨਾਂ 'ਚ ਫੈਲ ਗਈ। ਜਿਸ ਕਾਰਨ 5 ਘਰ ਅਤੇ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਲਈ ਸਖ਼ਤ ਮਿਹਨਤ ਕੀਤੀ। ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਕੰਮ ਦੀ ਰਾਜਨੀਤੀ ਅਤੇ ਗਾਲ੍ਹਾਂ ਦੀ ਰਾਜਨੀਤੀ ਵਿਚਾਲੇ ਹੋਵੇਗੀ ਚੋਣ : ਕੇਜਰੀਵਾਲ
NEXT STORY