ਛਤਰਪਤੀ ਸ਼ੰਭਾਜੀਨਗਰ- ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਵਿਚ ਵੀਰਵਾਰ ਯਾਨੀ ਕਿ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਪਲਟ ਗਈ। ਬੱਸ ਪਲਟ ਜਾਣ ਕਾਰਨ ਉਸ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਪੌਣੇ 6 ਵਜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਮੁੰਬਈ ਤੋਂ ਬੀੜ ਵੱਲ ਜਾ ਰਹੀ ਸੀ।
ਪੁਲਸ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਤੇਜ਼ ਸੀ ਅਤੇ ਇਸ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਸ ਥਾਣਾ ਮੁਖੀ ਸੰਤੋਸ਼ ਖੇਤਮਾਲਮ ਨੇ ਕਿਹਾ ਕਿ ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋਈ ਹੈ। ਮ੍ਰਿਤਕਾਂ ਵਿਚੋਂ 4 ਬੀੜ ਜ਼ਿਲ੍ਹੇ ਦੇ ਵਸਨੀਕ ਸਨ, ਜਦਕਿ ਇਕ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਇਸ ਤੋਂ ਇਲਾਵਾ ਹਾਦਸੇ 'ਚ 22 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ।
ਕਾਨੂੰਨ ਕਮਿਸ਼ਨ ਨੇ ਕਿਹਾ- ‘ਵਨ ਨੇਸ਼ਨ, ਵਨ ਇਲੈਕਸ਼ਨ’ 2024 ’ਚ ਲਾਗੂ ਕਰਨਾ ਮੁਮਕਿਨ ਨਹੀਂ
NEXT STORY