ਭੁਵਨੇਸ਼ਵਰ (ਵਾਰਤਾ)- ਓਡੀਸ਼ਾ ਦੇ ਬਲਾਂਗੀਰ ਜ਼ਿਲ੍ਹੇ 'ਚ ਸੰਬਲਪੁਰ-ਬਲਾਂਗੀਰ ਰਾਸ਼ਟਰੀ ਰਾਜਮਾਰਗ ਨੰਬਰ 26 'ਤੇ ਚੁਈਂਬਾਂਧਾ ਨੇੜੇ ਹੋਏ ਸੜਕ ਹਾਦਸੇ 'ਚ 2 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਬਲਾਂਗੀਰ ਦੇ ਪੁਲਸ ਅਧਿਕਾਰੀ ਤੋਫਾਨ ਬਾਗ਼ ਨੇ ਕਿਹਾ ਕਿ ਹਾਦਸਾ ਮੰਗਲਵਾਰ ਦੇਰ ਰਾਤ ਉਸ ਸਮੇਂ ਵਾਪਰਿਆ, ਜਦੋਂ ਇਕ ਪਰਿਵਾਰ ਦੇ ਮੈਂਬਰ ਵਿਆਹ ਸਮਾਰੋਹ 'ਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ, ਉਸੇ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਰਾਸ਼ਟਰੀ ਰਾਜਮਾਰਗ ਨੰਬਰ 26 'ਤੇ ਖੜ੍ਹੇ ਇਕ ਟਰੱਕ ਨਾਲ ਜਾ ਟਕਰਾਈ, ਜਿਸ 'ਚ 7 ਲੋਕ ਸਵਾਰ ਸਨ।
ਟੱਕਰ ਇੰਨੀ ਜ਼ਬਰਦਸਤ ਸੀ ਕਿ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਬੁਰਲਾ ਦੇ ਵੀ.ਆਈ.ਐੱਮ.ਐੱਸ.ਏ.ਆਰ. ਹਸਪਤਾਲ 'ਚ ਦਾਖ਼ਲ ਕਰਵਾਇਆ ਅਤੇ ਲਾਸ਼ਾਂ ਪੋਸਟਮਾਰਟਮ ਲਈ ਹਸਪਤਾਲ ਲਿਜਾਈਆਂ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ ਸਾਰੇ ਮ੍ਰਿਤਕ ਬਲਾਂਗੀਰ ਦੇ ਵਾਸੀ ਸਨ।
ਯੂ. ਪੀ. ਪੁਲਸ ਦੀ ਜੀਪ ਦਾ ਕੱਟਿਆ ਚਲਾਨ, ਹੁਣ ਭਰਨਾ ਹੋਵੇਗਾ 5 ਹਜ਼ਾਰ ਦਾ ਜੁਰਮਾਨਾ
NEXT STORY