ਇੰਫਾਲ (ਭਾਸ਼ਾ)- ਮਣੀਪੁਰ ਪੁਲਸ ਨੇ ਫ਼ੌਜ ਦੀ ਵਰਦੀ ਪਹਿਨ ਕੇ ਆਧੁਨਿਕ ਹਥਿਆਰ ਲੈ ਕੇ ਘੁੰਮਣ ਦੇ ਦੋਸ਼ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਹਥਿਆਰਬੰਦ ਬਦਮਾਸ਼ਾਂ ਦੇ ਜ਼ਬਰਨ ਵਸੂਲੀ ਕਰਨ, ਧਮਕਾਉਣ, ਪੁਲਸ ਦੀ ਵਰਦੀ ਦੀ ਗਲਤ ਵਰਤੋਂ ਕਰਨ ਦੀਆਂ ਸੂਚਨਾਵਾਂ ਮਿਲ ਰਹੀਆਂ ਸਨ, ਜਿਸ ਨੂੰ ਰੋਕਣ ਲਈ ਪੁਲਸ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਅਧਿਆਪਕ ਦੇ ਥੱਪੜ ਨਾਲ ਵਿਦਿਆਰਥੀ ਨੂੰ ਹੋਈ ਗੰਭੀਰ ਬੀਮਾਰੀ, ਵੈਂਟੀਲੇਟਰ 'ਤੇ ਮੌਤ ਨਾਲ ਜੰਗ ਲੜ ਰਿਹੈ ਮਾਸੂਮ
ਅਧਿਕਾਰੀ ਨੇ ਇਕ ਬਿਆਨ 'ਚ ਕਿਹਾ,''ਇਸੇ ਕੋਸ਼ਿਸ਼ ਦੇ ਅਧੀਨ ਇਕ ਮੁਹਿੰਮ ਚਲਾ ਕੇ ਸ਼ਨੀਵਾਰ ਨੂੰ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਲੋਕਾਂ ਨੂੰ ਨਿਆਇਕ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਉਨ੍ਹਾਂ ਨੂੰ ਪੁਲਸ ਹਿਰਾਸਤ 'ਚ ਭੇਜ ਦਿੱਤਾ।'' ਬਿਆਨ ਅਨੁਸਾਰ, ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਈਸਟ ਇੰਫਾਲ ਜ਼ਿਲ੍ਹੇ ਦੇ ਪੋਰੋਮਪਾਤ ਪੁਲਸ ਥਾਣੇ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਹੰਝੂ ਗੈਸ ਦੇ ਗੋਲੇ ਦਾਗ਼ੇ। ਬਿਆਨ ਅਨੁਸਾਰ ਹੰਗਾਮੇ ਦੌਰਾਨ ਤੁਰੰਤ ਕਾਰਵਾਈ ਫ਼ੋਰਸ (ਆਰ.ਏ.ਐੱਫ.) ਦੇ ਇਕ ਜਵਾਨ ਸਮੇਤ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬਿਆਨ 'ਚ ਕਿਹਾ ਗਿਆ,''ਮਣੀਪੁਰ ਪੁਲਸ ਇਸ ਤਰ੍ਹਾਂ ਦੀ ਮੁਹਿੰਮ ਜਾਰੀ ਰੱਖਣ ਅਤੇ ਰਾਜ 'ਚ ਸ਼ਾਂਤੀ ਬਹਾਲ ਕਰਨ ਲਈ ਵਚਨਬੱਧ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸ਼ਵ ਪੱਧਰੀ ਸ਼ਖ਼ਸੀਅਤ ਦੇ ਮਹਾਨਾਇਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਤੁਰਣ ਚੁੱਘ
NEXT STORY