ਜੈਪੁਰ (ਵਾਰਤਾ)- ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਵਿਸ਼ਵਕਰਮਾ ਥਾਣਾ ਖੇਤਰ ਦੇ ਜੈਸਲਯਾ ਪਿੰਡ 'ਚ ਵੀਰਵਾਰ ਸਵੇਰੇ ਇਕ ਘਰ 'ਚ ਅਚਾਨਕ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਜੀਆਂ ਦੀ ਜਿਊਂਦੇ ਸੜਨ ਨਾਲ ਮੌਤ ਹੋ ਗਈ। ਪੁਲਸ ਦੇ ਅਧਿਕਾਰਤ ਸੂਤਰਾਂ ਅਨੁਸਾਰ ਸਵੇਰੇ ਕਰੀਬ 7.30 ਵਜੇ ਘਰ 'ਚ ਅਚਾਨਕ ਅੱਗ ਲੱਗਣ ਦਾ ਗੁਆਂਢੀਆਂ ਨੂੰ ਪਤਾ ਲੱਗਾ ਅਤੇ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਪੁਲਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਪਰ ਉਸ 'ਚ ਰਹਿ ਰਹੇ ਜੋੜੇ ਅਤੇ ਉਸ ਦੇ ਡੇਢ ਸਾਲ ਦੇ ਪੁੱਤ, ਕਰੀਬ 6 ਸਾਲ ਦੀਆਂ 2 ਧੀਆਂ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਸ ਨੇ ਲਾਸ਼ਾਂ ਪੋਸਟਮਾਰਟਮ ਲਈ ਕਾਂਵਟੀਆ ਹਸਪਤਾਲ ਪਹੁੰਚਾਈਆਂ।
ਮੌਕੇ 'ਤੇ ਪੁਲਸ ਦੇ ਅਧਿਕਾਰੀ ਅਤੇ ਐੱਫ.ਐੱਸ.ਐੱਲ. ਟੀਮ ਵੀ ਪਹੁੰਚੀ। ਮ੍ਰਿਤਕ ਬਿਹਾਰ ਦੇ ਮਧੁਬਨੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਇਹ ਪਰਿਵਾਰ ਇੱਥੇ ਮਜ਼ਦੂਰੀ ਕਰਦਾ ਸੀ। ਪੁਲਸ ਨੇ ਦੱਸਿਆ ਕਿ ਕਮਰੇ ਦਾ ਇਕ ਹੀ ਦਰਵਾਜ਼ਾ ਸੀ ਅਤੇ ਦਰਵਾਜ਼ੇ ਕੋਲ ਗੈਸ ਸਿਲੰਡਰ ਰੱਖਿਆ ਹੋਇਆ ਸੀ ਅਤੇ ਗੈਸ ਲੀਕ ਨਾਲ ਅੱਗ ਲੱਗੀ ਅਤੇ ਕਮਰਾ ਬੰਦ ਹੋਣ ਕਾਰਨ ਉਹ ਬਾਹਰ ਨਹੀਂ ਨਿਕਲ ਸਕੇ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਜੈਪੁਰ ਪਹੁੰਚਣ ਤੋਂ ਬਾਅਦ ਹੀ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਹਾਦਸੇ 'ਤੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਸ਼੍ਰੀ ਸ਼ਰਮਾ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਜੈਪੁਰ ਦੇ ਵਿਸ਼ਵਕਰਮਾ 'ਚ ਭਿਆਨਕ ਅੱਗ ਦੀ ਲਪੇਟ 'ਚ ਆਉਣ ਨਾਲ 5 ਨਾਗਰਿਕਾਂ ਦੇ ਦਿਹਾਂਤ ਦਾ ਸਮਾਚਾਰ ਹੈ। ਉਨ੍ਹਾਂ ਨੇ ਪਰਮਪਿਤਾ ਪਰਮਾਤਮਾ ਤੋਂ ਮਰਹੂਮ ਆਤਮਾਵਾਂ ਨੂੰ ਆਪਣੇ ਚਰਨਾਂ 'ਚ ਸਥਾਨ ਅਤੇ ਪਰਿਵਾਰ ਵਾਲਿਆਂ ਨੂੰ ਇਹ ਦੁੱਖ ਸਹਿਣ ਕਰਨ ਦੀ ਸ਼ਕਤੀ ਦੇਣ ਦੀ ਪ੍ਰਾਰਥਨਾ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਇੰਡੀਆ’ ਦੀ ਸਰਕਾਰ ਬਣੀ ਤਾਂ CAA ਨੂੰ ਕਰ ਦਿਆਂਗੇ ਰੱਦ : DMK
NEXT STORY