ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਠਿਯੋਗ ਸਥਿਤ ਜਵਾਹਰ ਨਵੋਦਿਆ ਸਕੂਲ ਦੇ 12ਵੀਂ ਜਮਾਤ ਦੇ ਕਰੀਬ 5 ਵਿਦਿਆਰਥੀਆਂ ਨੂੰ ਰੈਂਗਿੰਗ ਦੇ ਦੋਸ਼ 'ਚ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਸਕੂਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 13 ਜੁਲਾਈ ਦੀ ਰਾਤ ਨੂੰ 5 ਵਿਦਿਆਰਥੀਆਂ ਨੇ ਇਕ ਹੋਸਟਲ 'ਚ 10ਵੀਂ ਜਮਾਤ ਦੇ ਕੁਝ ਵਿਦਿਆਰਥੀਆਂ ਦੀ ਇਸ ਲਈ ਕੁੱਟਮਾਰ ਕਰ ਦਿੱਤੀ, ਕਿਉਂਕਿ ਉਨ੍ਹਾਂ ਨੇ ਆਪਣੇ ਸੀਨੀਅਰਾਂ ਦੇ ਕੱਪੜੇ ਧੋਣ ਤੋਂ ਮਨ੍ਹਾ ਕਰ ਦਿੱਤਾ ਸੀ।
ਉਨ੍ਹਾਂ ਦੱਸਿਆ ਕਿ ਜੂਨੀਅਰ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬਾਅਦ 'ਚ ਇਕ ਪੀੜਤ ਵਿਦਿਆਰਥੀ ਨੇ ਆਪਣੇ ਮਾਤਾ-ਪਿਤਾ ਨੂੰ ਫੋਨ 'ਤੇ ਘਟਨਾ ਬਾਰੇ ਦੱਸਿਆ। ਪੀੜਤਾਂ ਦਾ ਇਹ ਵੀ ਦੋਸ਼ ਹੈ ਕਿ ਸੀਨੀਅਰ ਵਿਦਿਆਰਥੀ ਉਨ੍ਹਾਂ ਤੋਂ ਪੈਸੇ ਵੀ ਮੰਗਦੇ ਸਨ। ਜੇ.ਐੱਨ.ਵੀ. ਠਿਯੋਗ ਦੀ ਪ੍ਰਿੰਸੀਪਲ ਸੰਜੀਤਾ ਸ਼ੌਨਿਕ ਨੇ ਕਿਹਾ ਕਿ ਉਨ੍ਹਾਂ ਨੇ ਹੋਸਟਲ ਜਾ ਕੇ ਵਿਦਿਆਰਥੀਆਂ ਦੀ ਲੜਾਈ ਰੋਕੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਹੋਣ, ਉਸ ਲਈ ਸਖ਼ਤ ਕਦਮ ਚੁੱਕੇ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਬਾਲਗ ਭਾਣਜੇ ਨੇ ਮਾਮਾ-ਮਾਮੀ ਨੂੰ ਗੋਲੀ ਮਾਰ ਕੀਤਾ ਕਤਲ, ਜਾਇਦਾਦ ਨੂੰ ਲੈ ਕੇ ਸੀ ਵਿਵਾਦ
NEXT STORY