ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ 'ਚ ਮਨਾਲੀ ਸੋਲੰਗਨਾਲਾ ਮਾਰਗ 'ਤੇ ਨਹਿਰੂ ਕੁੰਡ 'ਚ ਸ਼ਨੀਵਾਰ ਨੂੰ ਬਰਫ਼ ਦੇ ਤੋਦੇ ਡਿੱਗਣ ਨਾਲ 5 ਗੱਡੀਆਂ ਦੱਬੀਆਂ ਗਈਆਂ। ਦੱਸਣਯੋਗ ਹੈ ਕਿ ਪ੍ਰਦੇਸ਼ 'ਚ ਬੀਤੇ 24 ਘੰਟਿਆਂ ਤੋਂ ਮੀਂਹ ਅਤੇ ਬਰਫ਼ਬਾਰੀ ਜਾਰੀ ਹੈ। ਲਗਾਤਾਰ ਬਰਫ਼ਬਾਰੀ ਕਾਰਨ ਪਹਾੜਾਂ 'ਤੇ ਬਰਫ਼ ਜਮ੍ਹਾ ਹੋ ਗਈ ਹੈ। ਇਸ ਘਟਨਾ 'ਚ ਹਾਲਾਂਕਿ ਕੋਈ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ ਹੈ।
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮਨਾਲੀ 'ਚ ਬਰਫ਼ਬਾਰੀ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ। ਸਥਾਨਕ ਪ੍ਰਸ਼ਾਸਨ ਵਲੋਂ ਰਾਹਤ ਬਚਾਅ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਸਰਕਾਰ ਸੈਲਾਨੀਆਂ ਸਮੇਤ ਪ੍ਰਦੇਸ਼ਵਾਸੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ,''ਮੈਂ ਪਰਮਾਤਮਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਸਾਰੇ ਸੁਰੱਖਿਅਤ ਹੋਣ ਅਤੇ ਉੱਥੇ ਸਭ ਕੁਸ਼ਲ ਮੰਗ ਹੋਵੇ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਜੇ ਸਿੰਘ ਤੇ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਕਰੋਟ ਨੇ 7 ਮਾਰਚ ਤਕ ਵਧਾਈ ਨਿਆਂਇਕ ਹਿਰਾਸਤ
NEXT STORY