ਪਾਰਾਦੀਪ : ਓਡੀਸ਼ਾ ਦੇ ਜਗਤਸਿੰਘਪੁਰ ਜ਼ਿਲ੍ਹੇ ਦੇ ਇਕ ਕੋਚਿੰਗ ਸੈਂਟਰ 'ਚ ਸੋਮਵਾਰ ਨੂੰ ਗਣਤੰਤਰ ਦਿਵਸ ਦੇ ਜਸ਼ਨ ਤੋਂ ਬਾਅਦ ਰਾਸ਼ਟਰੀ ਝੰਡੇ ਨੂੰ ਹੇਠਾਂ ਉਤਾਰਦੇ ਹੋਏ 10ਵੀਂ ਜਮਾਤ ਦੇ ਇਕ ਵਿਦਿਆਰਥੀ ਦੀ ਕਥਿਤ ਤੌਰ 'ਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਹ ਘਟਨਾ ਜ਼ਿਲ੍ਹੇ ਦੇ ਕੁਜਾਂਗ ਥਾਣਾ ਖੇਤਰ ਦੇ ਸਮਗੋਲ ਇਲਾਕੇ ਦੀ ਹੈ।
ਇਹ ਵੀ ਪੜ੍ਹੋ : ਤਾਜ਼ਾ ਬਰਫ਼ਬਾਰੀ! ਤੁਸੀਂ ਵੀ ਬਣਾ ਰਹੇ ਹੋ ਪਹਾੜਾਂ 'ਤੇ ਘੁੰਮਣ ਦਾ ਪਲਾਨ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਮ੍ਰਿਤਕ ਦੀ ਪਛਾਣ ਕੇਂਦਰਪਾੜਾ ਜ਼ਿਲ੍ਹੇ ਦੇ ਓਮ ਪ੍ਰਕਾਸ਼ ਦਿਵੇਦੀ ਵਜੋਂ ਹੋਈ ਹੈ। ਉਹ ਇੱਕ ਪ੍ਰਾਈਵੇਟ ਕੋਚਿੰਗ ਸੈਂਟਰ ਦਾ ਵਿਦਿਆਰਥੀ ਸੀ। ਪੁਲਸ ਨੇ ਦੱਸਿਆ ਕਿ ਵਿਦਿਆਰਥੀ ਦਾ ਪਿਤਾ ਗੁਜਰਾਤ 'ਚ ਮਜ਼ਦੂਰੀ ਦਾ ਕੰਮ ਕਰਦਾ ਹੈ। ਪੁਲਸ ਨੇ ਪ੍ਰਾਈਵੇਟ ਕੋਚਿੰਗ ਸੈਂਟਰ ਦੇ ਮਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
2 ਕਰੋੜ ਵਿਦਿਆਰਥੀਆਂ ਨੇ ਇਕੱਠੇ ਗਾਇਆ ਦੇਸ਼ਭਗਤੀ ਗੀਤ, ਬਣਿਆ ਵਿਸ਼ਵ ਰਿਕਾਰਡ
NEXT STORY