ਜੰਮੂ- ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ੁੱਕਰਵਾਰ ਸਵੇਰੇ ਭਗਵਤੀ ਨਗਰ ਸਥਿਤ ਯਾਤਰੀ ਨਿਵਾਸ ਆਧਾਰ ਕੈਂਪ ਤੋਂ ਅਮਰਨਾਥ ਯਾਤਰਾ ਲਈ 4,603 ਤੀਰਥ ਯਾਤਰੀਆਂ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਸਿਨਹਾ ਨੇ ਰਿਵਾਇਤੀ ਪੂਜਾ ਅਤੇ ਭੋਲੇਨਾਥ ਦੇ ਜੈਕਾਰਿਆਂ ਨਾਲ ਪਹਿਲੇ ਜਥੇ ਨੂੰ ਰਵਾਨਾ ਕੀਤਾ। ਉਨ੍ਹਾਂ ਨੇ ਸਾਰੇ ਤੀਰਥ ਯਾਤਰੀਆਂ ਨੂੰ ਸੁਰੱਖਿਅਤ ਅਤੇ ਅਧਿਆਤਮਿਕ ਰੂਪ ਨਾਲ ਭਰਪੂਰ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ- ਜੰਮੂ ਤੋਂ ਅਮਰਨਾਥ ਤੀਰਥ ਯਾਤਰੀਆਂ ਦਾ ਪਹਿਲਾ ਜੱਥਾ ਭਲਕੇ ਹੋਵੇਗਾ ਰਵਾਨਾ, ਪ੍ਰਸ਼ਾਸਨ ਨੇ ਖਿੱਚੀ ਤਿਆਰੀ
ਉਨ੍ਹਾਂ ਕਿਹਾ ਕਿ ਬਾਬਾ ਅਮਰਨਾਥ ਜੀ ਦਾ ਆਸ਼ੀਰਵਾਦ ਸਾਰਿਆਂ ਦੇ ਜੀਵਨ ਵਿਚ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। ਵੈਦਿਕ ਮੰਤਰਾਂ ਦੇ ਜਾਪ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ 231 ਹਲਕੇ ਅਤੇ ਭਾਰੀ ਵਾਹਨਾਂ ਦੇ ਕਾਫਲੇ ਵਿਚ 4,603 ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਭਗਵਤੀ ਨਗਰ ਜੰਮੂ ਆਧਾਰ ਕੈਂਪ ਤੋਂ ਪਵਿੱਤਰ ਗੁਫਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉੱਘੇ ਅਧਿਆਤਮਕ ਆਗੂ, ਧਾਰਮਿਕ ਸੰਸਥਾਵਾਂ ਦੇ ਮੁਖੀ, ਜਨਤਕ ਨੁਮਾਇੰਦੇ, ਸਿਵਲ ਪ੍ਰਸ਼ਾਸਨ, ਪੁਲਸ, ਸੁਰੱਖਿਆ ਬਲ ਅਤੇ ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ ਦੇ ਸੀਨੀਅਰ ਅਧਿਕਾਰੀ, ਪਤਵੰਤੇ ਨਾਗਰਿਕ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
ਇਹ ਵੀ ਪੜ੍ਹੋ- ਦਿੱਲੀ ਏਅਰਪੋਰਟ ਹਾਦਸਾ; ਇਕ ਵਿਅਕਤੀ ਨੇ ਤੋੜਿਆ ਦਮ, ਦੁਪਹਿਰ 2 ਵਜੇ ਤੱਕ ਮੁਲਤਵੀ ਹੋਈਆਂ ਉਡਾਣਾਂ
ਦੱਸ ਦੇਈਏ ਕਿ 2024 ਵਿਚ ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਤੇ ਇਹ ਯਾਤਰਾ 19 ਅਗਸਤ ਤੱਕ ਚੱਲੇਗੀ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਗਿਣਤੀ ਵਿਚ ਸ਼ਰਧਾਲੂ ਮਹਾਦੇਵ ਦੇ ਚਰਨਾਂ ਵਿਚ ਜਾ ਕੇ ਸੀਸ ਝੁਕਾਉਣਗੇ ਅਤੇ ਆਪਣੀਆਂ ਮਨੋਕਾਮਨਾਵਾਂ ਕਰਨਗੇ। ਰਿਪੋਰਟਾਂ ਮੁਤਾਬਕ ਇਸ ਸਾਲ ਦੀ ਯਾਤਰਾ ਲਈ 3.50 ਲੱਖ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।
ਇਹ ਵੀ ਪੜ੍ਹੋ- ਲੱਖਾਂ ਰੁਪਏ ਖਰਚ ਕੇ ਚਾਵਾਂ ਨਾਲ ਪੁੱਤ ਭੇਜਿਆ ਸੀ ਕੈਨੇਡਾ, 7 ਦਿਨਾਂ ਮਗਰੋਂ ਹੀ ਪੁੱਤ ਦੀ ਮੌਤ ਦੀ ਖ਼ਬਰ ਨੇ ਪੁਆਏ ਵੈਣ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ 'ਚ ਹੋਈ ਭਾਰੀ ਬਰਸਾਤ, ਸੜਕਾਂ 'ਤੇ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ
NEXT STORY