ਨੈਸ਼ਨਲ ਡੈਸਕ- ਗੁਜਰਾਤ ਦੇ ਅਹਿਮਦਾਬਾਦ ਏਅਰਪੋਰਟ ਤੋਂ ਏਅਰ ਇੰਡੀਆ ਦਾ ਇਕ ਜਹਾਜ਼, ਜੋ ਕਿ ਲੰਡਨ ਜਾਣ ਲਈ ਰਵਾਨਾ ਹੋਇਆ ਸੀ, ਟੇਕ ਆਫ਼ ਤੋਂ ਕੁਝ ਦੇਰ ਬਾਅਦ ਹੀ ਉਹ ਕ੍ਰੈਸ਼ ਹੋ ਗਿਆ। ਇਸ ਜਹਾਜ਼ ਨੂੰ ਜ਼ਮੀਨ 'ਤੇ ਡਿੱਗਦੇ ਹੀ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ 'ਚ ਕੁੱਲ 242 ਲੋਕ ਸਵਾਰ ਸਨ।
ਇਸ ਦਰਦਨਾਕ ਹਾਦਸੇ ਮਗਰੋਂ ਗੁਜਰਾਤ ਦੇ ਸਰਦਾਰ ਵੱਲਭ ਭਾਈ ਪਟੇਲ ਇੰਟਰਨੈਸ਼ਨਲ ਏਅਰਪੋਰਟ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਅਰਪੋਰਟ ਤੋਂ ਉਡਾਣਾਂ ਨੂੰ ਅਗਲੇ ਆਦੇਸ਼ਾਂ ਤੱਕ ਰੋਕ ਦਿੱਤਾ ਗਿਆ ਹੈ।
As a result of Air India plane crash incident, Sardar Vallabhbhai Patel International Airport (SVPIA), Ahmedabad, is currently not operational. All flight operations are temporarily suspended until further notice: SVPIA Spokesperson pic.twitter.com/yjuQ9IlIXP
— ANI (@ANI) June 12, 2025
ਜ਼ਿਕਰਯੋਗ ਹੈ ਕਿ ਇਹ ਹਾਦਸਾ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਨਾਲ ਵਾਪਰਿਆ ਹੈ, ਜਿਸ 'ਚ 230 ਯਾਤਰੀ ਤੇ 12 ਕ੍ਰੂ ਮੈਂਬਰਾਂ ਸਣੇ ਕੁੱਲ 242 ਲੋਕ ਸਵਾਰ ਸਨ। ਇਹ ਜਹਾਜ਼ ਏਅਰਪੋਰਟ ਤੋਂ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਮੇਘਾਨੀਨਗਰ ਕੋਲ ਕ੍ਰੈਸ਼ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਹੁਣ ਇਸ ਦੇਸ਼ ਨਾਲ ਮਿਲ ਕੇ ਜੰਗ ਦੀ ਤਿਆਰੀ ਕਰੇਗਾ ਭਾਰਤ !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
24 ਘੰਟਿਆਂ ਲਈ Internet Services ਮੁਅੱਤਲ! ਇਹ ਇਲਾਕੇ ਰਹਿਣਗੇ ਪ੍ਰਭਾਵਿਤ
NEXT STORY