ਕਾਠਮੰਡੂ : ਨੇਪਾਲ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਆਏ ਹੜ੍ਹ ਵਿੱਚ ਘੱਟੋ-ਘੱਟ 39 ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਸ਼ਨੀਵਾਰ ਨੂੰ ਮੀਡੀਆ ਰਿਪੋਰਟਾਂ 'ਚ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਨੇਪਾਲ ਦੇ ਕਈ ਹਿੱਸੇ ਸ਼ੁੱਕਰਵਾਰ ਤੋਂ ਹੋ ਰਹੀ ਬਾਰਿਸ਼ ਵਿਚ ਡੁੱਬ ਗਏ ਹਨ, ਜਿਸ ਕਾਰਨ ਆਫਤ ਅਧਿਕਾਰੀਆਂ ਨੇ ਅਚਾਨਕ ਹੜ੍ਹਾਂ ਦੀ ਚਿਤਾਵਨੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ - ਇਸ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ, 9 ਲੋਕਾਂ ਨੂੰ ਲਿਆ ਗਿਆ ਹਿਰਾਸਤ 'ਚ
'MyRepublica.com' ਦੀ ਖ਼ਬਰ ਮੁਤਾਬਕ ਕਾਠਮੰਡੂ 'ਚ 9, ਲਲਿਤਪੁਰ 'ਚ 16, ਭਗਤਾਪੁਰ 'ਚ ਪੰਜ, ਕਾਵਰੇਪਾਲਚੋਕ 'ਚ ਤਿੰਨ, ਪੰਜਥਰ ਅਤੇ ਧਨਕੁਟਾ 'ਚ ਦੋ-ਦੋ ਅਤੇ ਝਾਪਾ ਤੇ ਧਾਡਿੰਗ 'ਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ। ਖ਼ਬਰਾਂ ਮੁਤਾਬਕ ਹੜ੍ਹ 'ਚ ਕੁੱਲ 11 ਲੋਕ ਲਾਪਤਾ ਹਨ। ਪੁਲਸ ਨੇ ਦੱਸਿਆ ਕਿ ਕਾਠਮੰਡੂ 'ਚ 226 ਘਰ ਪਾਣੀ 'ਚ ਡੁੱਬ ਗਏ ਹਨ ਅਤੇ ਨੇਪਾਲ ਪੁਲਸ ਵਲੋਂ ਪ੍ਰਭਾਵਿਤ ਇਲਾਕਿਆਂ 'ਚ ਕਰੀਬ ਤਿੰਨ ਹਜ਼ਾਰ ਸੁਰੱਖਿਆ ਕਰਮਚਾਰੀਆਂ ਦੀ ਇਕ ਬਚਾਅ ਟੀਮ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ - ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਂਹ ਕਾਰਨ 27 ਸੜਕਾਂ 'ਤੇ ਆਵਾਜਾਈ ਠੱਪ
NEXT STORY