ਗੁਰੂਗ੍ਰਾਮ— ਹਰਿਆਣਾ ਦੇ ਗੁਰੂਗ੍ਰਾਮ ’ਚ ਐਤਵਾਰ ਨੂੰ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗ ਗਿਆ। ਮਿਲੀ ਜਾਣਕਾਰੀ ਮੁਤਾਬਕ ਗੁਰੂਗ੍ਰਾਮ ਦੇ ਦੌਲਤਾਬਾਦ ਸਥਿਤ ਦੁਆਰਕਾ ਐਕਸਪ੍ਰੈੱਸ ਵੇਅ ’ਤੇ ਬਣ ਰਹੇ ਫਲਾਈਓਵਰ ਦਾ ਇਕ ਹਿੱਸਾ ਡਿੱਗ ਗਿਆ, ਜਿਸ ਕਾਰਨ 3 ਮਜ਼ਦੂਰ ਜ਼ਖਮੀ ਹੋ ਗਏ। ਮੌਕੇ ’ਤੇ ਸਿਵਲ ਡਿਫੈਂਸ ਅਤੇ ਐੱਸ. ਡੀ. ਆਰ. ਐੱਫ. ਹਰਿਆਣਾ ਦੀ ਟੀਮ ਪਹੁੰਚੀ। ਇਹ ਘਟਨਾ ਸਵੇਰੇ 6-7 ਵਜੇ ਦੀ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਧਮਾਕੇ ਦੀ ਆਵਾਜ਼ ਸੁਣ ਕੇ ਸਥਾਨਕ ਲੋਕ ਮੌਕੇ ’ਤੇ ਪੁੱਜੇ। ਲੋਕਾਂ ਨੇ ਹੀ ਇਸ ਘਟਨਾ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦਿੱਤੀ। ਓਧਰ ਏ. ਸੀ. ਪੀ. ਰਾਜੀਵ ਯਾਦਵ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪੁੱਜੀ ਅਤੇ 3 ਜ਼ਖਮੀ ਮਜ਼ਦੂਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਫਲਾਈਓਵਰ ਦਾ ਹਿੱਸਾ ਡਿੱਗਣ ਕਾਰਨ ਆਲੇ-ਦੁਆਲੇ ਅਫ਼ੜਾ-ਦਫੜੀ ਦਾ ਮਾਹੌਲ ਬਣ ਗਿਆ। ਪੁਲਸ ਨੇ ਦੱਸਿਆ ਕਿ ਘਟਨਾ ਕਾਰਨ ਮਜ਼ਦੂਰ ਜ਼ਖਮੀ ਹੋ ਗਏ, ਜੋ ਉੱਥੇ ਕੰਮ ਕਰ ਰਹੇ ਸਨ। ਦੱਸ ਦੇਈਏ ਕਿ ਬੀਤੇ ਦਿਨੀਂ ਕੇਂਦਰੀ ਟਰਾਂਸਪੋਰਟ ਮੰਤਰੀ ਨੇ ਦੁਆਰਕਾ ਐਕਸਪ੍ਰੈੱਸ ਵੇਅ ਦਾ ਨਿਰੀਖਣ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ।
ਦਿੱਲੀ ਦੀ ਅਦਾਲਤ ਦਾ ਫੈਸਲਾ, ਪਤਨੀ ਨੂੰ ਗੁਜ਼ਾਰਾ ਭੱਤਾ ਦੇਣ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦਾ ਪਤੀ
NEXT STORY