ਨਵੀਂ ਦਿੱਲੀ (ਭਾਸ਼ਾ)- ਜੀ-20 ਮੈਂਬਰ ਦੇਸ਼ਾਂ ਦੇ ਕੁਝ ਨੇਤਾਵਾਂ ਵਲੋਂ ਸਿਖਰ ਸੰਮੇਲਨ ਵਿਚ ਹਿੱਸਾ ਨਾ ਲੈਣ ਦੇ ਫੈਸਲੇ ਦੇ ਵਿਚਕਾਰ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਜੀ-20 ਸੰਮੇਲਨ 'ਚ ਕੌਣ ਸ਼ਾਮਲ ਹੋ ਰਿਹਾ ਹੈ ਅਤੇ ਕੌਣ ਨਹੀਂ, ਇਸ ਦੀ ਬਜਾਏ ਪ੍ਰਮੁੱਖ ਭਖਦੇ ਮੁੱਦਿਆਂ 'ਤੇ ਮੈਂਬਰ ਦੇਸ਼ਾਂ ਵਲੋਂ ਅਪਣਾਈ ਗਈ ਸਥਿਤੀ 'ਤੇ ਫੋਕਸ ਕੀਤਾ ਜਾਣਾ ਚਾਹੀਦਾ ਹੈ। ਜੈਸ਼ੰਕਰ ਨੇ ਕਿਹਾ, "ਆਖਰਕਾਰ, ਦੇਸ਼ਾਂ ਦੀ ਨੁਮਾਇੰਦਗੀ ਉਸ ਵਿਅਕਤੀ ਵੱਲੋਂ ਕੀਤੀ ਜਾਂਦੀ ਹੈ, ਜਿਸ ਨੂੰ ਉਨ੍ਹਾਂ ਨੇ ਆਪਣੇ ਪ੍ਰਤੀਨਿਧੀ ਵਜੋਂ ਚੁਣਿਆ ਹੈ। ਨੁਮਾਇੰਦਗੀ ਦਾ ਪੱਧਰ ਕਿਸੇ ਦੇਸ਼ ਦੀ ਸਥਿਤੀ ਦਾ ਅੰਤਮ ਨਿਰਧਾਰਕ ਨਹੀਂ ਬਣਦਾ।'
ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਪਤੀ ਨੇ ਆਪਣੇ ਭਰਾਵਾਂ ਨਾਲ ਮਿਲ ਕੇ ਕਤਲ ਕੀਤੀ ਪਤਨੀ, ਦਰੱਖ਼ਤ ਨਾਲ ਬੰਨ੍ਹ ਕੇ ਮਾਰੇ ਪੱਥਰ
ਉਨ੍ਹਾਂ ਨੇ ਇਹ ਟਿੱਪਣੀ ਦੂਰਦਰਸ਼ਨ 'ਤੇ ਪ੍ਰਸਾਰਿਤ ਇਕ ਚਰਚਾ ਦੌਰਾਨ ਕੀਤੀ। ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਸੋਮਵਾਰ ਨੂੰ ਬੀਜਿੰਗ 'ਚ ਐਲਾਨ ਕੀਤਾ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਇਸ ਹਫਤੇ ਨਵੀਂ ਦਿੱਲੀ 'ਚ ਹੋਣ ਵਾਲੇ ਜੀ-20 ਸੰਮੇਲਨ 'ਚ ਸ਼ਾਮਲ ਨਹੀਂ ਹੋਣਗੇ ਅਤੇ ਚੀਨੀ ਵਫਦ ਦੀ ਅਗਵਾਈ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਕਰਨਗੇ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-20 ਸੰਮੇਲਨ 'ਚ ਸ਼ਾਮਲ ਨਾ ਹੋਣ ਦੇ ਆਪਣੇ ਫੈਸਲੇ ਤੋਂ ਪਹਿਲਾਂ ਹੀ ਸੂਚਿਤ ਕਰ ਦਿੱਤਾ ਹੈ, ਕਿਉਂਕਿ ਉਨ੍ਹਾਂ ਨੂੰ ਯੂਕਰੇਨ 'ਚ 'ਵਿਸ਼ੇਸ਼ ਫੌਜੀ ਕਾਰਵਾਈ' 'ਤੇ ਧਿਆਨ ਦੇਣਾ ਹੈ।
ਇਹ ਵੀ ਪੜ੍ਹੋ: ਭਾਰਤੀ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ
ਰੂਸੀ ਰਾਸ਼ਟਰਪਤੀ ਪਿਛਲੇ ਸਾਲ ਨਵੰਬਰ 'ਚ ਜੀ-20 ਦੇ ਬਾਲੀ ਸੰਮੇਲਨ 'ਚ ਵੀ ਸ਼ਾਮਲ ਨਹੀਂ ਹੋਏ ਸਨ। ਜੈਸ਼ੰਕਰ ਨੇ ਦੂਰਦਰਸ਼ਨ 'ਤੇ ਪ੍ਰਸਾਰਿਤ ਕੀਤੀ ਟਿੱਪਣੀ ਵਿੱਚ ਕਿਹਾ ਕਿ ਇਸ ਸਾਲ ਦੇ ਜੀ-20 ਸੰਮੇਲਨ ਨੂੰ "ਇਸ ਦੇ ਨਤੀਜਿਆਂ" ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਖਦੇ ਮਸਲਿਆਂ ਨਾਲ ਨਜਿੱਠਣ ਲਈ ਚੁੱਕੇ ਜਾਣ ਵਾਲੇ ਕਦਮਾਂ ਅਤੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ। G20 ਵਿਸ਼ਵ ਦੀਆਂ ਪ੍ਰਮੁੱਖ ਵਿਕਸਤ ਅਤੇ ਵਿਕਾਸਸ਼ੀਲ ਅਰਥਵਿਵਸਥਾਵਾਂ ਦਾ ਇੱਕ ਅੰਤਰ-ਸਰਕਾਰੀ ਮੰਚ ਹੈ। ਇਸ ਦੇ ਮੈਂਬਰ ਗਲੋਬਲ ਜੀਡੀਪੀ ਦੇ ਲਗਭਗ 85 ਫ਼ੀਸਦੀ, ਗਲੋਬਲ ਵਪਾਰ ਦੇ 75 ਫ਼ੀਸਦੀ ਤੋਂ ਵੱਧ ਅਤੇ ਵਿਸ਼ਵ ਆਬਾਦੀ ਦੇ ਲਗਭਗ ਦੋ-ਤਿਹਾਈ ਹਿੱਸੇ ਦੀ ਨੁਮਾਇੰਦਗੀ ਕਰਦੇ ਹਨ। ਇਸ ਸਮੂਹ ਵਿੱਚ ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਬ੍ਰਿਟੇਨ, ਅਮਰੀਕਾ ਅਤੇ ਯੂਰਪੀਅਨ ਯੂਨੀਅਨ ਸ਼ਾਮਲ ਹਨ।
ਇਹ ਵੀ ਪੜ੍ਹੋ: ਕੀ ਤੁਸੀਂ ਵੀ ਸੋਸ਼ਲ ਮੀਡੀਆ 'ਤੇ ਵੇਖ ਕੇ ਘਰੇਲੂ ਨੁਸਖਿਆਂ ਦੀ ਕਰਦੇ ਹੋ ਵਰਤੋਂ? ਤਾਂ ਪੜ੍ਹੋ ਇਹ ਖ਼ਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਦੇਸ਼ ਦੇ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ, I.N.D.I.A ਗੱਠਜੋੜ ਦੀ ਪਹਿਲੀ ਪ੍ਰੀਖਿਆ
NEXT STORY