ਮਥੁਰਾ : ਮਥੁਰਾ 'ਚ ਯਮੁਨਾ ਐਕਸਪ੍ਰੈਸਵੇਅ 'ਤੇ ਧੁੰਦ ਕਾਰਨ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਸੱਤ ਬੱਸਾਂ ਅਤੇ ਤਿੰਨ ਹੋਰ ਵਾਹਨਾਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ, ਜਿਸ ਦੌਰਾਨ ਬੱਸਾਂ ਅਤੇ ਕਾਰਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਚਾਰ ਲੋਕ ਸੜ ਕੇ ਮਰ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਵਲੋਂ ਦਿੱਤੀ ਗਈ ਹੈ।
ਪੜ੍ਹੋ ਇਹ ਵੀ - ਅੱਜ ਤੋਂ ਨਹੀਂ ਵੱਜਣਗੀਆਂ ਵਿਆਹ ਦੀਆਂ ‘ਸ਼ਹਿਨਾਈਆਂ’, ਲੱਖਾਂ ਰਹਿਣਗੇ ਕੁਆਰੇ!
ਅਧਿਕਾਰੀ ਅਨੁਸਾਰ, ਇਹ ਹਾਦਸਾ ਬਲਦੇਵ ਥਾਣਾ ਖੇਤਰ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ ਸਵੇਰੇ 4:30 ਵਜੇ ਦੇ ਕਰੀਬ ਵਾਪਰਿਆ। ਇਸ ਘਟਨਾ ਦੌਰਾਨ ਜਿਵੇਂ ਹੀ ਵਾਹਨਾਂ ਨੂੰ ਅੱਗ ਲੱਗੀ, ਮੌਕੇ 'ਤੇ ਦਹਿਸ਼ਤ ਫੈਲ ਗਈ। ਇਸ ਦੌਰਾਨ ਯਾਤਰੀਆਂ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇੱਕ ਚਸ਼ਮਦੀਦ ਨੇ ਦੱਸਿਆ ਕਿ 20 ਐਂਬੂਲੈਂਸਾਂ ਵਿੱਚ ਲਗਭਗ 150 ਲੋਕਾਂ ਨੂੰ ਹਸਪਤਾਲ ਭੇਜਿਆ ਗਿਆ। ਜ਼ਿਲ੍ਹਾ ਮੈਜਿਸਟਰੇਟ ਨੇ ਹੁਣ ਤੱਕ ਚਾਰ ਮੌਤਾਂ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ, ਭੁੱਲ ਕੇ ਨਾ ਕਰੋ ਇਹ ਗਲਤੀਆਂ
ਮਥੁਰਾ ਦੇ ਸੀਨੀਅਰ ਪੁਲਸ ਸੁਪਰਡੈਂਟ ਸ਼ਲੋਕ ਕੁਮਾਰ ਨੇ ਕਿਹਾ, "ਆਗਰਾ ਤੋਂ ਨੋਇਡਾ ਜਾ ਰਹੇ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 25 ਜ਼ਖਮੀ ਹੋ ਗਏ। ਕੁਝ ਵਾਹਨਾਂ ਨੂੰ ਅੱਗ ਵੀ ਲੱਗ ਗਈ।" ਉਨ੍ਹਾਂ ਕਿਹਾ ਕਿ ਇਹ ਹਾਦਸਾ ਧੁੰਦ ਕਾਰਨ ਘੱਟ ਦ੍ਰਿਸ਼ਟੀ ਕਾਰਨ ਵਾਪਰਿਆ ਹੋਣ ਦੀ ਸੰਭਾਵਨਾ ਹੈ। ਸੀਨੀਅਰ ਪੁਲਸ ਸੁਪਰਡੈਂਟ ਨੇ ਕਿਹਾ ਕਿ ਹਾਦਸੇ ਕਾਰਨ ਰੂਟ ਵੀ ਅਸਥਾਈ ਤੌਰ 'ਤੇ ਬਦਲ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ - ਖ਼ੁਸ਼ਖ਼ਬਰੀ: ਨਵੇਂ ਸਾਲ ਤੋਂ ਵਧੇਗੀ ਮੁਲਾਜ਼ਮਾਂ ਦੀ ਤਨਖ਼ਾਹ! ਇਸ ਸੂਬਾ ਸਰਕਾਰ ਨੇ ਕਰ 'ਤਾ ਐਲਾਨ
ਅਨਮੋਲ ਬਿਸ਼ਨੋਈ ਇਕ ਸਾਲ ਲਈ ਤਿਹਾੜ ਜੇਲ੍ਹ 'ਚ ਫ੍ਰੀਜ਼, ਧਾਰਾ 330 ਬਣੀ ਕਾਰਨ
NEXT STORY