ਮਹਾਰਾਸ਼ਟਰ— ਮਹਾਰਾਸ਼ਟਰ ਦੇ ਰਾਇਗੜ੍ਹ ਦੇ ਮਹਿੜ 'ਚ ਭੰਡਾਰੇ ਦਾ ਪ੍ਰਸ਼ਾਦ ਖਾਣ ਨਾਲ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ50 ਤੋਂ ਜ਼ਿਆਦਾ ਲੋਕ ਬੀਮਾਰ ਹੋ ਗਏ। ਇਸ ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬੀਮਾਰ ਲੋਕਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥ 25 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਭੰਡਾਰੇ 'ਚ ਪਾਏ ਗਏ ਪ੍ਰਸ਼ਾਦ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ 'ਚ ਜੁੱਟ ਗਈ ਹੈ।
ਜਾਣਕਾਰੀ ਮੁਤਾਬਕ ਰਾਇਗੜ੍ਹ ਦੇ ਮਹਿੜ 'ਚ ਮੰਗਲਵਾਰ ਸਵੇਰੇ ਪੂਜਾ ਦਾ ਪ੍ਰਸ਼ਾਦ ਵੰਡਿਆਂ ਜਾ ਰਹਾ ਸੀ। ਪ੍ਰਸ਼ਾਦ ਲੈਣ ਲਈ ਲੋਕਾਂ ਦੀ ਲੰਬੀ ਕਤਾਰ ਲੱਗੀ ਹੋਈ ਸੀ। ਇਸ ਦੌਰਾਨ ਅਚਾਨਕ ਪੂਜਾ ਦਾ ਪ੍ਰਸ਼ਾਦ ਖਾਣ ਨਾਲ ਲੋਕਾਂ ਦੀ ਸਿਹਤ ਖਰਾਬ ਹੋਣ ਲੱਗੀ। ਦੇਖਦੇ ਹੀ ਦੇਖਦੇ ਹਾਲਤ ਇੰਨੀ ਗੰਭੀਰ ਹੋ ਗਈ ਕਿ 3 ਬੱਚਿਆਂ ਦੀ ਮੌਤ ਹੋ ਗਈ, ਜਦਕਿ 50 ਤੋਂ ਜ਼ਿਆਦਾ ਲੋਕ ਬੀਮਾਰ ਹੋ ਗਏ.
ਦੱਸ ਦੇਈਏ ਕਿ ਹਾਲਤ ਗੰਭੀਰ ਦੇਖ ਕੇ ਬੀਮਾਰ ਲੋਕਾਂ ਨੂੰ ਤੁਰੰਤ ਹੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ 25 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਸ਼ਾਦ ਦੀ ਜਾਂਚ ਤੋਂ ਬਾਅਦ ਹੀ ਫੂਡ ਪਵਾਇਜ਼ਨਿੰਗ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ।
ਬਿਹਾਰ 'ਚ ਭਾਜਪਾ ਨੇਤਾ ਦੇ ਬੇਟੇ ਨੇ ਕੀਤਾ ਬਿਨਾਂ ਦਾਜ ਤੋਂ ਵਿਆਹ
NEXT STORY