ਕੋਝੀਕੋਡ (ਏਜੰਸੀ) ਕੇਰਲ ਦੇ ਗਾਂਧੀ ਰੋਡ ਫਲਾਈਓਵਰ 'ਤੇ 2 ਮੋਟਰਸਾਈਕਲਾਂ ਦੀ ਟੱਕਰ 'ਚ ਇਕ ਫੁੱਟਬਾਲਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਤ੍ਰਿਸ਼ੂਰ ਦੇ ਓਲੁਰ ਵਾਸੀ ਅਤੇ ਕਾਲੀਕਟ ਐੱਫਸੀ ਦੇ ਖਿਡਾਰੀ ਰਿਜਾਨ ਜੋਸ (29) ਵਜੋਂ ਹੋਈ ਹੈ। ਜ਼ਖ਼ਮੀ ਖਿਡਾਰੀ ਦੀ ਪਛਾਣ ਗਨੀ ਅਹਿਮਦ ਨਿਗਮ ਵਜੋਂ ਹੋਈ ਹੈ। ਦੋਵੇਂ ਕੋਝੀਕੋਡ ਪਹੁੰਚੇ ਸਨ, ਕਿਉਂਕਿ ਕਾਲੀਕਟ ਐੱਫਸੀ ਆਉਣ ਵਾਲੀ ਸੁਪਰ ਲੀਗ ਕੇਰਲ (SLK) ਦੀ ਤਿਆਰੀ ਕਰ ਰਿਹਾ ਸੀ, ਜੋ 25 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸੀ।
ਰਿਜਾਨ ਨੇ ਐੱਸਐੱਲਕੇ ਦੇ ਪਿਛਲੇ ਸੀਜ਼ਨ 'ਚ ਫੋਕਰਾ ਕੋਚੀ ਲਈ ਡਿਫੈਂਡਰ ਵਜੋਂ ਖੇਡਿਆ ਸੀ। ਪੁਲਸ ਅਨੁਸਾਰ, ਇਹ ਹਾਦਸਾ ਐਤਵਾਰ ਰਾਤ ਕਰੀਬ 10.40 ਵਜੇ ਕੋਝੀਕੋਡ 'ਚ ਕ੍ਰਿਸ਼ਚੀਅਨ ਕਾਲਜ ਕੋਲ ਇਕ ਫਲਾਈਓਵਰ 'ਤੇ ਹੋਇਆ। ਪੁਲਸ ਨੇ ਦੱਸਿਆ ਕਿ ਜਿਹੜੇ 2 ਫੁੱਟਬਾਲਰਾਂ ਦੀ ਮੋਟਰਸਾਈਕਲ ਸੀ, ਉਹ ਉਲਟ ਦਿਸ਼ਾ ਵਲੋਂ ਆ ਰਹੇ ਇਕ ਹੋਰ ਦੋਪਹੀਆ ਵਾਹਨ ਨਾਲ ਟਕਰਾ ਗਈ।

ਟੱਕਰ ਤੋਂ ਬਾਅਦ ਦੋਵੇਂ ਫੁੱਟਬਾਲਰ ਸੜਕ 'ਤੇ ਡਿੱਗ ਗਏ ਅਤੇ ਰਿਜਾਨ ਨੂੰ ਗੰਭੀਰ ਸੱਟਾਂ ਲੱਗੀਆਂ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਰਿਜਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਿਗਮ ਦੀ ਹਾਲਤ ਸਥਿਰ ਹੈ। ਕਾਲੀਕਟ ਐੱਫਸੀ ਦੇ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ 'ਤੇ ਨਡਾਕਾਵੂ ਪੁਲਸ ਨੇ ਉਸ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਬਾਈਕ ਫੁੱਟਬਾਲਰਾਂ ਦੇ ਵਾਹਨ ਨਾਲ ਟਕਰਾਈ ਸੀ। ਪੁਲਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਾਅਲੀ ਕਰੰਸੀ ਮਾਮਲੇ ’ਚ NIA ਨੇ 2 ਮੁੱਖ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY