ਨਵੀਂ ਦਿੱਲੀ- ਕੇਂਦਰ ਸਰਕਾਰ ਵੱਲੋਂ ਦੇਸ਼ 'ਚ 'ਇਕ ਦੇਸ਼-ਇਕ ਚੋਣ' ਲਈ ਇਕ ਕਮੇਟੀ ਦਾ ਗਠਨ ਕਰਨਾ ਅਤੇ ਇਸ ਕਮੇਟੀ 'ਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚੇਅਰਮੈਨ ਦੀ ਜ਼ਿੰਮੇਵਾਰੀ ਦੇਣ ਦੇ ਫ਼ੈਸਲੇ 'ਤੇ ਜਿੱਥੇ ਐਨ. ਡੀ. ਏ. ਨੇ ਖੁਸ਼ੀ ਜਤਾਈ ਹੈ, ਉੱਥੇ ਹੀ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਇਸ ਸੰਬੰਧੀ ਬਣਾਈ ਗਈ ਕਮੇਟੀ ਦੀ ਤਾਰੀਫ਼ ਕੀਤੀ ਅਤੇ ਇਸ ਨੂੰ ਸਮੇਂ ਦੇ ਅਨੁਕੂਲ ਦੱਸਿਆ।
ਇਹ ਵੀ ਪੜ੍ਹੋ : ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਜਾਰੀ ਕੀਤੇ ਇਹ ਹੁਕਮ
ਖੱਟੜ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਮੀਡੀਆ ਨੂੰ ਕਿਹਾ ਕਿ ਭਾਜਪਾ ਸਰਕਾਰ ਸ਼ੁਰੂ ਤੋਂ ਹੀ ਦੇਸ਼ 'ਚ 'ਵਨ ਨੇਸ਼ਨ- ਵਨ ਇਲੈਕਸ਼ਨ' ਦੇ ਪੱਖ 'ਚ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਇਸ ਪਾਸੇ ਵਧੀਆ ਕਦਮ ਚੁੱਕਿਆ ਹੈ। ਦੇਸ਼ 'ਚ 'ਵਨ ਨੇਸ਼ਨ- ਵਨ ਇਲੈਕਸ਼ਨ' ਨੂੰ ਸੰਭਵ ਬਣਾਉਣ ਲਈ ਬਣਾਈ ਗਈ ਕਮੇਟੀ ਨਿਸ਼ਚਿਤ ਤੌਰ 'ਤੇ ਸਾਰਥਕ ਪਹਿਲ ਹੈ। ਇਹ ਕਮੇਟੀ ਇਸ ਮੁੱਦੇ 'ਤੇ ਵਿਚਾਰ ਕਰਨ ਤੋਂ ਬਾਅਦ ਆਪਣੀ ਰਿਪੋਰਟ ਦੇਵੇਗੀ ਜਿਸ ਨਾਲ 'ਵਨ ਨੇਸ਼ਨ- ਵਨ ਇਲੈਕਸ਼ਨ' ਦੇ ਫਾਇਦੇ ਸਾਹਮਣੇ ਆਉਣਗੇ। ਅਸਲ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਸੁਫ਼ਨਾ ਕਈ ਸਾਲ ਪੁਰਾਣਾ ਹੈ। ਅਸੀਂ ਇਹ ਮੰਨਦੇ ਹਾਂ ਕਿ ਭਾਰਤ ਵਰਗੇ ਵੱਡੇ ਦੇਸ਼ ਲਈ 'ਵਨ ਨੇਸ਼ਨ- ਵਨ ਇਲੈਕਸ਼ਨ' ਹੋਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : 5 ਸਾਲ ਤੋਂ 'ਇਕ ਦੇਸ਼, ਇਕ ਚੋਣ' ਦੀ ਤਿਆਰੀ, ਲੋਕ ਸਭਾ ਨਾਲ 13 ਸੂਬਿਆਂ ’ਚ ਚੋਣਾਂ ਸੰਭਵ
ਉਨ੍ਹਾਂ ਨੇ ਅੱਗੇ ਕਿਹਾ ਕਿ ਆਜ਼ਾਦੀ ਦੇ ਕੁਝ ਸਾਲਾਂ ਤੱਕ ਲੋਕਸਭਾ ਅਤੇ ਵਿਧਾਨਸਭਾ ਦੀਆਂ ਚੋਣਾਂ ਇਕੱਠਿਆਂ ਹੁੰਦੀਆਂ ਸਨ ਪਰ ਕਈ ਕਾਰਣਾਂ ਕਰਕੇ ਇਹ ਰਿਵਾਇਤ ਟੁੱਟ ਗਈ ਸੀ। 'ਵਨ ਨੇਸ਼ਨ- ਵਨ ਇਲੈਕਸ਼ਨ' ਲਾਗੂ ਹੋਣ ਨਾਲ ਹਰ ਸਾਲ ਹੋਣ ਵਾਲੀਆਂ ਚੋਣਾਂ 'ਤੇ ਖਰਚ ਹੋਣ ਵਾਲੀ ਵੱਡੀ ਰਾਸ਼ੀ ਬਚਾਈ ਜਾ ਸਕੇਗੀ ਅਤੇ ਇਸ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ 'ਚ ਹਰ ਸਾਲ ਕਿਤੇ ਨਾ ਕਿਤੇ ਚੋਣਾਂ ਹੁੰਦੀਆਂ ਹਨ ਅਤੇ ਇਨ੍ਹਾਂ ਚੋਣਾਂ 'ਚ ਮਸ਼ੀਨਰੀ ਅਤੇ ਹੋਰ ਸਾਧਨਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਜਲੰਧਰ ਸ਼ਹਿਰ ਦੇ ਵਿਕਾਸ ਲਈ CM ਦੀ ਗ੍ਰਾਂਟ ਦੀ ਦੁਰਵਰਤੋਂ, ਹੋਈ ਜਾਂਚ ਤਾਂ ਕਈ ਅਫ਼ਸਰ ਹੋਣਗੇ ਸਸਪੈਂਡ
ਵਾਰ-ਵਾਰ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਨਾਲ ਵੀ ਸਰਕਾਰ ਸਮੇਂ 'ਤੇ ਕੋਈ ਨੀਤੀਗਤ ਫੈਸਲਾ ਨਹੀਂ ਕਰ ਸਕਦੀ। 'ਵਨ ਨੇਸ਼ਨ- ਵਨ ਇਲੈਕਸ਼ਨ' ਆਉਣ ਨਾਲ ਕਈ ਤਰ੍ਹਾਂ ਦੇ ਕਾਨੂੰਨਾਂ ਤੋਂ ਵੀ ਛੁਟਕਾਰਾ ਮਿਲੇਗਾ ਅਤੇ ਜਨਤਾ ਦੇ ਕੰਮ ਕਰਨ ਲਈ ਵੀ ਵਾਧੂ ਸਮਾਂ ਮਿਲੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਨਾਲ ਭ੍ਰਿਸ਼ਟਾਚਾਰ ਅਤੇ ਕਾਲੇ ਧਨ 'ਤੇ ਵੀ ਕਾਫ਼ੀ ਹੱਦ ਤੱਕ ਰੋਕ ਲੱਗੇਗੀ। ਵਾਰ-ਵਾਰ ਹੋਣ ਵਾਲੀਆਂ ਚੋਣਾਂ ਕਾਰਨ ਆਮ ਲੋਕਾਂ ਨੂੰ ਜੋ ਪ੍ਰੇਸ਼ਾਨੀਆਂ ਹੁੰਦੀਆਂ ਹਨ, ਉਨ੍ਹਾਂ ਤੋਂ ਵੀ ਛੁਟਕਾਰਾ ਮਿਲੇਗਾ।
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸ਼ਾ ਵਰਕਰ ਸਰਕਾਰ ਦੀਆਂ ਵਧਾਉਣਗੀਆਂ ਮੁਸ਼ਕਲਾਂ, ਥਾਲੀ-ਚਮਚਿਆਂ ਨਾਲ ਕੀਤਾ ਰੋਸ ਪ੍ਰਦਰਸ਼ਨ
NEXT STORY