ਨੈਸ਼ਨਲ ਡੈਸਕ: ਕਸਟਮ ਅਧਿਕਾਰੀਆਂ ਨੇ ਮੁੰਬਈ ਹਵਾਈ ਅੱਡੇ 'ਤੇ ਭਾਰਤੀ ਮੂਲ ਦੇ ਇਕ ਅਮਰੀਕੀ ਨਾਗਰਿਕ ਤੋਂ ਕਰੋੜਾਂ ਰੁਪਏ ਦੀ ਵਿਦੇਸ਼ੀ ਮੁਦਰਾ ਜ਼ਬਤ ਕੀਤੀ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਇਸ ਤਾਰੀਖ਼ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ, ਅਹਿਮ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬੱਲ (ਸੀ.ਆਈ.ਐੱਸ.ਐੱਫ.) ਦੇ ਸਹਿਯੋਗ ਨਾਲ ਸੋਮਵਾਰ ਨੂੰ 10 ਲੱਖ ਡਾਲਰ (ਤਕਰੀਬਨ 8.3 ਕਰੋੜ ਰੁਪਏ) ਦੇ ਨੋਟ ਜ਼ਬਤ ਕੀਤੇ ਗਏ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੇ ਨਕਦੀ ਨੂੰ ਇਕ ਹੈਂਡਬੈਗ ਵਿਚ ਲੁਕੋ ਕੇ ਰੱਖਿਆ ਸੀ। ਚੈਕਿੰਗ ਦੌਰਾਨ ਅਧਿਕਾਰੀਆਂ ਨੇ ਇਸ ਨਕਦੀ ਨੂੰ ਬਰਾਮਦ ਕੀਤਾ ਅਤੇ ਫਿਰ ਜ਼ਬਤ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਫ਼ਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੁਲਸ ਮੁਕਾਬਲੇ 'ਚ ਗੈਂਗਸਟਰ ਢੇਰ, ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ, ਪੜ੍ਹੋ TOP 10
NEXT STORY