ਮਨਾਲੀ: ਹਿਮਾਚਲ ਪ੍ਰਦੇਸ਼ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਮਨਾਲੀ ਤੋਂ ਇੱਕ ਬੇਹੱਦ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਦੇਸ਼ੀ ਮਹਿਲਾ ਸੈਲਾਨੀ ਨਾਲ ਕਥਿਤ ਤੌਰ 'ਤੇ ਅਸ਼ਲੀਲ ਹਰਕਤਾਂ ਅਤੇ ਛੇੜਛਾੜ ਕੀਤੀ ਗਈ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਸਥਾਨਕ ਲੋਕਾਂ ਅਤੇ ਇੰਟਰਨੈੱਟ ਉਪਭੋਗਤਾਵਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।
ਵੀਡੀਓ 'ਚ ਨਜ਼ਰ ਆ ਰਹੇ ਹਨ ਨੌਜਵਾਨ
ਇੰਟਰਨੈੱਟ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਕੁਝ ਨੌਜਵਾਨ ਵਿਦੇਸ਼ੀ ਮਹਿਲਾ ਸੈਲਾਨੀ ਨੂੰ ਘੇਰੀ ਹੋਏ ਨਜ਼ਰ ਆ ਰਹੇ ਹਨ ਅਤੇ ਉਸ ਨਾਲ ਗੈਰ-ਮਰਿਆਦਿਤ ਵਿਵਹਾਰ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਲੋਕਾਂ ਨੇ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸਥਾਨਕ ਲੋਕਾਂ ਅਤੇ ਸੈਰ-ਸਪਾਟਾ ਕਾਰੋਬਾਰ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ 'ਦੇਵਭੂਮੀ' ਵਜੋਂ ਜਾਣੇ ਜਾਂਦੇ ਹਿਮਾਚਲ ਪ੍ਰਦੇਸ਼ ਦੇ ਸੁਰੱਖਿਅਤ ਸੈਰ-ਸਪਾਟੇ ਦੇ ਅਕਸ ਨੂੰ ਡੂੰਘੀ ਸੱਟ ਮਾਰ ਸਕਦੀਆਂ ਹਨ।
ਮਨਾਲੀ ਪੁਲਸ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਮਨਾਲੀ ਦੇ ਉਪ-ਪੁਲਸ ਕਪਤਾਨ (DSP) ਕੇ.ਡੀ. ਸ਼ਰਮਾ ਨੇ ਦੱਸਿਆ ਕਿ ਇਹ ਵਾਇਰਲ ਵੀਡੀਓ ਪੁਲਸ ਪ੍ਰਸ਼ਾਸਨ ਦੇ ਧਿਆਨ 'ਚ ਆ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ, ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਪੁਲਸ ਵੱਲੋਂ ਫਿਲਹਾਲ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖਾਨ ਸਰ ਦੀਆਂ ਵਧੀਆਂ ਮੁਸ਼ਕਲਾਂ, ਫਾਇਰਿੰਗ ਦੇ ਵੀਡੀਓ ਮਗਰੋਂ ਦਰਜ ਹੋਈ FIR
NEXT STORY