ਨਵੀਂ ਦਿੱਲੀ, (ਭਾਸ਼ਾ)- ਕੇਂਦਰ ਸਰਕਾਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਸੁਰੱਖਿਆ ਵਿਚ ਵਾਧਾ ਕੀਤਾ ਹੈ। ਉਨ੍ਹਾਂ ਨੂੰ ‘ਵਾਈ’ ਸ਼੍ਰੇਣੀ ਦੀ ਥਾਂ ਹੁਣ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਮਿਲੇਗੀ। ਸਰਕਾਰੀ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਨੂੰ ਜੈਸ਼ੰਕਰ (68) ਦੀ ਸੁਰੱਖਿਆ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਦਿੱਲੀ ਪੁਲਸ ਉਸ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰ ਰਹੀ ਸੀ। ਇਸ ਤਹਿਤ ਉਨ੍ਹਾਂ ਦੀ ਸੁਰੱਖਿਆ ਲਈ ਹਥਿਆਰਬੰਦ ਸੁਰੱਖਿਆ ਕਰਮੀਆਂ ਦੀ ਟੀਮ ਤਾਇਨਾਤ ਕੀਤੀ ਗਈ ਸੀ।
ਸੂਤਰਾਂ ਨੇ ਦੱਸਿਆ ਕਿ ਹੁਣ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦੇ ਤਹਿਤ 14-15 ਹਥਿਆਰਬੰਦ ਕਮਾਂਡੋ 24 ਘੰਟੇ ਦੀਆਂ ਸ਼ਿਫਟਾਂ ’ਚ ਜੈਸ਼ੰਕਰ ਨਾਲ ਰਹਿਣਗੇ। ਸੀ. ਆਰ. ਪੀ. ਐੱਫ. ਦੀ ਵਾਈ. ਆਈ. ਪੀ. ਸੁਰੱਖਿਆ ਫਿਲਹਾਲ 176 ਲੋਕਾਂ ਨੂੰ ਪ੍ਰਾਪਤ ਹੈ ਜਿਨ੍ਹਾਂ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਹਨ।
ਐਕਸਪ੍ਰੈੱਸ ਵੇਅ 'ਤੇ ਤੜਕੇ ਵਾਪਰਿਆ ਭਿਆਨਕ ਹਾਦਸਾ, 5 ਮਜ਼ਦੂਰਾਂ ਦੀ ਦਰਦਨਾਕ ਮੌਤ
NEXT STORY