ਨਵੀਂ ਦਿੱਲੀ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਬ੍ਰਿਟੇਨ ਦੀ ਆਪਣੀ 5 ਦਿਨਾ ਯਾਤਰਾ ਦੀ ਸ਼ੁਰੂਆਤ ਕੀਤੀ, ਜਿਸ ਦਾ ਮਕਸਦ ਦੋ-ਪੱਖੀ ਸੰਬੰਧਾਂ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਕਰਨਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਜੈਸ਼ੰਕਰ ਦੇ ਇਸ ਦੌਰੇ ਦੌਰਾਨ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਅਗਲੇ ਕੁਝ ਮਹੀਨਿਆਂ 'ਚ ਹੋਣ ਵਾਲੀ ਸੰਭਾਵਿਤ ਭਾਰਤ ਯਾਤਰਾ ਦੇ ਸੰਬੰਧ 'ਚ ਤਿਆਰੀਆਂ 'ਤੇ ਚਰਚਾ ਕੀਤੀ ਜਾਵੇਗੀ। ਵਿਦੇਸ਼ ਮੰਤਰਾਲਾ ਨੇ ਦੱਸਿਆ,''ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 11 ਤੋਂ 15 ਨਵੰਬਰ ਤੱਕ ਬ੍ਰਿਟੇਨ ਦੀ ਅਧਿਕਾਰਤ ਯਾਤਰਾ 'ਤੇ ਹੋਣਗੇ।''
ਇਹ ਵੀ ਪੜ੍ਹੋ : ਦੀਵਾਲੀ 'ਤੇ ਸਫਦਰਜੰਗ ਦੇ ਲੋਕਾਂ ਨੂੰ CM ਕੇਜਰੀਵਾਲ ਤੋਂ ਵੱਡੀ ਉਮੀਦ, ਸਾਂਝੀ ਕੀਤੀ ਕੂੜੇ ਵਾਲੀ ਪਾਰਕ ਦੀ ਤਸਵੀਰ
ਮੰਤਰਾਲਾ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ,''ਭਾਰਤ ਅਤੇ ਬ੍ਰਿਟੇਨ ਦੇ ਦੋ-ਪੱਖੀ ਸੰਬੰਧ ਵੱਧ ਰਹੇ ਹਨ। ਇਸ ਯਾਤਰਾ ਦੌਰਾਨ ਵਿਦੇਸ਼ ਮੰਤਰੀ ਆਪਣੇ ਬ੍ਰਿਟਿਸ਼ ਹਮਰੁਤਬਾ ਸਰ ਜੇਮਸ ਕਲੇਵਰਲੀ ਅਤੇ ਹੋਰ ਵਿਸ਼ੇਸ਼ ਲੋਕਾਂ ਨਾਲ ਮੁਲਾਕਾਤ ਕਰਨਗੇ।'' ਵਿਦੇਸ਼ ਮੰਤਰਾਲਾ ਨੇ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਧੁਰ ਅਤੇ ਪ੍ਰਗਤੀਸ਼ੀਲ ਦੱਸਿਆ। ਭਾਰਤ-ਬ੍ਰਿਟੇਨ ਵਿਆਪਕ ਰਣਨੀਤਕ ਸਾਂਝੇਦਾਰੀ ਦੀ ਸ਼ੁਰੂਆਤ 2021 'ਚ ਕੀਤੀ ਗਈ ਅਤੇ ਇਸ ਦੇ ਅਧੀਨ ਭਾਰਤ-ਬ੍ਰਿਟੇਨ ਕਾਰਜਯੋਜਨਾ 2030 'ਤੇ ਦਸਤਖ਼ਤ ਕੀਤਾ ਗਿਆ ਸੀ, ਜਿਸ ਦਾ ਮਕਸਦ ਕਈ ਖੇਤਰਾਂ 'ਚ ਸੰਬੰਧਾਂ ਦਾ ਵਿਸਥਾਰ ਕਰਨਾ ਹੈ। ਵਿਦੇਸ਼ ਮੰਤਰਾਲਾ ਨੇ ਕਿਹਾ,''ਕਾਰਜਯੋਜਨਾ 'ਚ ਇਕ ਅਜਿਹੀ ਸਾਂਝੇਦਾਰੀ ਦੇ ਪ੍ਰਤੀ ਵਚਨਬੱਧਤਾ ਜਤਾਈ ਗਈ ਹੈ ਜੋ ਦੋਹਾਂ ਦੇਸ਼ਾਂ ਲਈ ਫਾਇਦੇਮੰਦ ਸਾਬਿਤ ਹੋਵੇਗੀ। ਵਿਦੇਸ਼ ਮੰਤਰੀ ਦੇ ਦੌਰੇ ਨਾਲ ਦੋਹਾਂ ਦੇਸ਼ਾਂ ਦਰਮਿਆਨ ਦੋਸਤਾਨਾ ਸੰਬੰਧਾਂ ਨੂੰ ਨਵੀਂ ਗਤੀ ਮਿਲੇਗੀ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ 'ਚ ਫਿਰ ਲੱਗੇ ਭੂਚਾਲ ਦੇ ਝਟਕੇ, ਦਹਿਸ਼ਤ 'ਚ ਲੋਕ ਘਰਾਂ 'ਚੋਂ ਨਿਕਲੇ ਬਾਹਰ
NEXT STORY