ਜੰਮੂ — ਪੁਲਸ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਹੈ ਕਿ ਪਾਬੰਦੀਸ਼ੁਦਾ ਸੰਗਠਨ ਲਸ਼ਕਰ-ਏ-ਤੋਇਬਾ ਦਾ ‘ਅਬੂ ਹਮਜ਼ਾ’ ਉਪਨਾਮ ਵਾਲਾ ਵਿਦੇਸ਼ੀ ਅੱਤਵਾਦੀ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਇਕ ਸਰਕਾਰੀ ਕਰਮਚਾਰੀ ਦੀ ਹੱਤਿਆ ‘ਚ ਸ਼ਾਮਲ ਸੀ। ਪੁਲਸ ਨੇ ਉਸ ਬਾਰੇ ਸੂਚਨਾ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਮੁਹੰਮਦ ਰੱਜ਼ਾਕ (40) ਦੀ ਸੋਮਵਾਰ ਨੂੰ ਥਾਨਮੰਡੀ ਇਲਾਕੇ ਦੇ ਪਿੰਡ ਕੁੰਡਾ ਟਾਪ 'ਚ ਹੱਤਿਆ ਕਰ ਦਿੱਤੀ ਗਈ ਸੀ। ਰੱਜ਼ਾਕ ਸਰਕਾਰ ਦੇ ਸਮਾਜ ਭਲਾਈ ਵਿਭਾਗ ਵਿੱਚ ਕੰਮ ਕਰਦਾ ਸੀ ਜਦਕਿ ਉਸਦਾ ਭਰਾ ਮੁਹੰਮਦ ਤਾਹਿਰ ਚੌਧਰੀ ਟੈਰੀਟੋਰੀਅਲ ਆਰਮੀ ਵਿੱਚ ਸਿਪਾਹੀ ਹੈ। ਰੱਜ਼ਾਕ ਨੂੰ ਮੰਗਲਵਾਰ ਨੂੰ ਪਿੰਡ 'ਚ ਦਫਨਾਇਆ ਗਿਆ।
ਪੁਲਸ ਦੇ ਬੁਲਾਰੇ ਨੇ ਕਿਹਾ, "ਲਸ਼ਕਰ-ਏ-ਤੋਇਬਾ (ਐਲਈਟੀ) ਨਾਲ ਸਬੰਧਤ ਦੋ ਅੱਤਵਾਦੀ ਪਿੰਡ ਵਿੱਚ ਇੱਕ ਟੈਰੀਟੋਰੀਅਲ ਆਰਮੀ ਅਧਿਕਾਰੀ ਦੇ ਅਹਾਤੇ ਵਿੱਚ ਦਾਖਲ ਹੋਏ।" ਹਾਲਾਂਕਿ, ਚੌਧਰੀ ਇਸ ਹਮਲੇ ਤੋਂ ਬਚ ਗਿਆ। ਅਧਿਕਾਰੀ ਨੇ ਦੱਸਿਆ ਕਿ ਥਾਨਮੰਡੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਕਿਹਾ, "ਅੱਤਵਾਦੀ ਕਾਰਵਾਈ ਵਿੱਚ ਸ਼ਾਮਲ ਹਰੇਕ ਵਿਅਕਤੀ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਭਰੋਸੇਯੋਗ ਸਬੂਤ ਮਿਲੇ ਹਨ। ਹਮਲਾਵਰਾਂ ਵਿੱਚੋਂ ਇੱਕ ਦੀ ਪਛਾਣ ਅਬੂ ਹਮਜ਼ਾ ਦੇ ਨਾਮ ਨਾਲ ਇੱਕ ਵਿਦੇਸ਼ੀ ਅੱਤਵਾਦੀ ਵਜੋਂ ਹੋਈ ਹੈ।" ਇਸ ਦੌਰਾਨ ਪਿੰਡ ਵਾਸੀਆਂ ਨੇ ਅੰਤਿਮ ਸੰਸਕਾਰ ਮੌਕੇ ਗੱਲਬਾਤ ਕਰਦਿਆਂ ਇਲਾਕੇ ਦੇ ਕੋਪੜਾ ਵਿਖੇ ਫੌਜੀ ਚੌਕੀ ਨੂੰ ਬਹਾਲ ਕਰਨ ਦੀ ਮੰਗ ਕੀਤੀ, ਜੋ ਕਿ 2010 ਤੱਕ ਉਥੇ ਸਥਾਪਿਤ ਸੀ ਪਰ ਬਾਅਦ ਵਿੱਚ ਹਟਾ ਦਿੱਤੀ ਗਈ ਸੀ।
ਇਸ ਦੌਰਾਨ ਜੰਮੂ-ਕਸ਼ਮੀਰ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ ਆਨੰਦ ਜੈਨ ਨੇ ਕਤਲੇਆਮ ਤੋਂ ਬਾਅਦ ਮੰਗਲਵਾਰ ਨੂੰ ਰਾਜੌਰੀ ਜ਼ਿਲ੍ਹੇ ਵਿੱਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਵਿਰੋਧੀ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਇਲਾਕੇ ਵਿੱਚ ਚੌਕਸੀ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਸਭਾ ਚੋਣਾਂ 2024: ਅੱਜ ਮਹਾਰਾਸ਼ਟਰ 'ਚ ਰੈਲੀਆਂ ਨੂੰ ਸੰਬੋਧਿਤ ਕਰਨਗੇ ਰਾਹੁਲ ਗਾਂਧੀ
NEXT STORY