ਅਮਰਾਵਤੀ, (ਏਜੰਸੀ)- ਆਂਧਰਾ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਏ. ਕਾਲੀ ਕ੍ਰਿਸ਼ਨ ਸ਼੍ਰੀਨਿਵਾਸ ਉਰਫ਼ ਅਲਾ ਨਾਨੀ ਦਾ ਮੰਗਲਵਾਰ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਸ਼੍ਰੀਨਿਵਾਸ 56 ਸਾਲ ਦੇ ਸਨ। ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਤੇ ਤੇਲਗੂ ਦੇਸ਼ਮ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।
ਨਾਇਡੂ ਨੇ ਐਕਸ ’ਤੇ ਇਕ ਪੋਸਟ ’ਚ ਕਿਹਾ ਕਿ ਅਲਾ ਨਾਨੀ ਦੇ ਦਿਹਾਂਤ ’ਤੇ ਬਹੁਤ ਦੁੱਖ ਹੋਇਆ ਹੈ। 56 ਸਾਲ ਦੀ ਛੋਟੀ ਉਮਰ ’ਚ ਹੀ ਉਹ ਸਾਨੂੰ ਛੱਡ ਕੇ ਚਲੇ ਗਏ। ਟੀ. ਡੀ. ਪੀ. ਦੇ ਕਾਰਜਕਾਰੀ ਪ੍ਰਧਾਨ ਤੇ ਸੂਚਨਾ ਤਕਨਾਲੋਜੀ ਮੰਤਰੀ ਨਾਰਾ ਲੋਕੇਸ਼ ਨੇ ਵੀ ਐਕਸ ’ਤੇ ਇਕ ਪੋਸਟ ’ਚ ਅਲਾ ਨਾਨੀ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਯਾਗਰਾਜ 'ਚ ਵੱਡੀ ਵਾਰਦਾਤ, ਸਪਾ ਨੇਤਾ ਪਵਨ ਯਾਦਵ ਦਾ ਗੋਲੀ ਮਾਰ ਕੇ ਕਤਲ
NEXT STORY