ਹਲਦਵਾਨੀ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਉਸ ਸਮੇਂ ਵਾਲ-ਵਾਲ ਬਚ ਗਏ, ਜਦੋਂ ਹਲਦਵਾਨੀ ਤੋਂ ਕਾਸ਼ੀਪੁਰ ਜਾਂਦੇ ਸਮੇਂ ਉਨ੍ਹਾਂ ਦੀ ਕਾਰ ਸੜਕ ਦੇ ਵਿਚਕਾਰ ਡਿਵਾਈਡਰ ਨਾਲ ਟਕਰਾ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਆਪਣੇ ਕੁਝ ਵਰਕਰਾਂ ਨਾਲ ਮੰਗਲਵਾਰ ਦੇਰ ਰਾਤ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਕਾਸ਼ੀਪੁਰ ਜਾ ਰਹੇ ਸਨ, ਜਦੋਂ ਬਾਜਪੁਰ ਰੇਲਵੇ ਕਰਾਸਿੰਗ ਨੇੜੇ ਇਕ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਹੋਏ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਲਿਆ ਅਤੇ ਟੱਕਰ ਮਾਰ ਦਿੱਤੀ।
ਅੱਧੀ ਰਾਤ ਦੇ ਕਰੀਬ ਵਾਪਰੇ ਇਸ ਹਾਦਸੇ ਸਮੇਂ ਅੱਗੇ ਵਾਲੀ ਸੀਟ 'ਤੇ ਬੈਠੇ ਰਾਵਤ ਜ਼ਖਮੀ ਹੋ ਗਏ। ਇਸ ਬਾਰੇ ਪੁੱਛੇ ਜਾਣ 'ਤੇ ਰਾਵਤ ਨੇ ਕਿਹਾ ਕਿ ਕਾਰ ਡਿਵਾਈਡਰ ਨਾਲ ਟਕਰਾਉਣ 'ਤੇ ਉਨ੍ਹਾਂ ਨੂੰ ਕੁਝ ਝਟਕੇ ਲੱਗੇ ਸਨ, ਜਿਸ ਲਈ ਉਨ੍ਹਾਂ ਨੇ ਹਸਪਤਾਲ ਜਾ ਕੇ ਜਾਂਚ ਕਰਵਾਈ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ ਕਿਹਾ ਕਿ ਸਭ ਠੀਕ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕੁਝ ਦੋਸਤਾਂ ਨੇ ਇਸ ਘਟਨਾ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ, ਜਿਸ ਨਾਲ ਕੁਝ ਲੋਕ ਚਿੰਤਤ ਹੋ ਗਏ। ਰਾਵਤ ਨੇ ਕਿਹਾ ਕਿ ਚਿੰਤਾ ਦੀ ਕੋਈ ਲੋੜ ਨਹੀਂ ਹੈ ਅਤੇ ਉਹ ਤੇ ਉਨ੍ਹਾਂ ਦੇ ਸਾਰੇ ਸਹਿਯੋਗੀ ਠੀਕ ਹਨ।
ਬੈਂਕ ਮੈਨੇਜਰ ਕਤਲਕਾਂਡ ਦੀ ਸਨਸਨੀਖੇਜ਼ ਕਹਾਣੀ, ਪਤਨੀ ਨੇ ਪਤੀ ਨੂੰ ਦਿੱਤੀ ਲੂ-ਕੰਡੇ ਖੜ੍ਹੇ ਕਰਨ ਵਾਲੀ ਮੌਤ
NEXT STORY