ਰਾਂਚੀ (ਭਾਸ਼ਾ)- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਨੂੰ ਸ਼ੂਗਰ ਸੰਬੰਧੀ ਜਟਿਲਤਾਵਾਂ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਜਮਸ਼ੇਦਪੁਰ ਦੇ ਟਾਟਾ ਮੇਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਸਾਬਕਾ ਮੁੱਖ ਮੰਤਰੀ ਦੇ ਇਕ ਕਰੀਬੀ ਸਹਿਯੋਗੀ ਨੇ ਦੱਸਿਆ ਕਿ ਸ਼ੂਗਰ ਘੱਟ ਹੋਣ ਅਤੇ ਚੱਕਰ ਆਉਣ ਤੋਂ ਬਾਅਦ ਉਨ੍ਹਾਂ ਨੂੰ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਹਸਪਤਾਲ ਦੇ ਮਹਾਪ੍ਰਬੰਧਕ ਡਾ. ਸੁਧੀਰ ਰਾਏ ਨੇ ਦੱਸਿਆ,''ਸੋਰੇਨ ਦੀ ਹਾਲਤ ਸਥਿਰ ਹੈ ਅਤੇ ਸੁਧਾਰ ਹੋ ਰਿਹਾ ਹੈ।'' ਚੰਪਈ ਸੋਰੇਨ (67) ਅਗਸਤ 'ਚ ਭਾਜਪਾ 'ਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੇ ਝਾਮੁਮੋ 'ਚ 'ਅਪਮਾਨ' ਦਾ ਦੋਸ਼ ਲਗਾਇਆ ਸੀ। ਹੇਮੰਤ ਸੋਰੇਨ ਦੇ ਅਸਤੀਫ਼ੇ ਅਤੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਗ੍ਰਿਫ਼ਤਾਰੀ ਤੋਂ ਬਾਅਦ ਚੰਪਈ ਸੋਰੇਨ ਦੇ 2 ਫਰਵਰੀ ਨੂੰ ਪ੍ਰਦੇਸ਼ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਤਿੰਨ ਜੁਲਾਈ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ, ਜਿਸ ਨਾਲ ਜ਼ਮਾਨਤ ਮਿਲਣ ਤੋਂ ਬਾਅਦ ਹੇਮੰਤ ਸੋਰੇਨ ਦੀ ਮੁੱਖ ਮੰਤਰੀ ਅਹੁਦੇ 'ਤੇ ਵਾਪਸੀ ਦਾ ਰਸਤਾ ਸਾਫ਼ ਹੋ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੁਸੀਂ ਵੀ ਘਟਾਉਣਾ ਚਾਹੁੰਦੇ ਹੋ ਭਾਰ ਤਾਂ ਇਨ੍ਹਾਂ ਫੂਡਸ ਨੂੰ ਕਰੋ ਨਜ਼ਰਅੰਦਾਜ
NEXT STORY