ਸ਼੍ਰੀਨਗਰ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਕਰੀਬ ਇੱਕ ਸਾਲ ਬਾਅਦ ਮੰਗਲਵਾਰ ਨੂੰ ਨਜ਼ਰਬੰਦੀ ਤੋਂ ਰਿਹਾਅ ਕਰ ਦਿੱਤਾ ਗਿਆ। ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਤੋਂ ਮਹਿਬੂਬਾ ਮੁਫਤੀ ਘਰ 'ਚ ਨਜ਼ਰਬੰਦ ਸੀ। ਇਸ ਦੌਰਾਨ ਕਈ ਨੇਤਾਵਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਫਾਰੂਖ ਅਬਦੁੱਲਾ, ਉਮਰ ਅਬਦੁੱਲਾ ਸਮੇਤ ਕਈ ਨੇਤਾਵਾਂ ਨੂੰ ਪਹਿਲਾਂ ਹੀ ਰਿਹਾਅ ਕੀਤਾ ਜਾ ਚੁੱਕਾ ਹੈ।
ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਬੁਲਾਰਾ ਰੋਹਿਤ ਕੰਸਲ ਨੇ ਮੰਗਲਵਾਰ ਦੇਰ ਸ਼ਾਮ ਦੱਸਿਆ ਕਿ, ਪੀ.ਡੀ.ਪੀ. ਚੀਫ ਮਹਿਬੂਬਾ ਮੁਫਤੀ ਨੂੰ ਹਿਰਾਸਤ ਤੋਂ ਰਿਹਾਅ ਕੀਤਾ ਜਾ ਰਿਹਾ ਹੈ। ਜੰਮੂ-ਕਸ਼ਮੀਰ ਤੋਂ 5 ਅਗਸਤ 2019 ਨੂੰ ਆਰਟੀਕਲ 370 ਦੇ ਨਿਯਮ ਨੂੰ ਹਟਾਉਣ ਦੇ ਨਾਲ ਹੀ ਮਹਿਬੂਬਾ ਮੁਫਤੀ ਨੂੰ ਪੀ.ਐੱਸ.ਏ. ਦੇ ਤਹਿਤ ਹਿਰਾਸਤ 'ਚ ਲਿਆ ਗਿਆ ਸੀ। ਉਦੋਂ ਤੋਂ ਹੁਣ ਤੱਕ ਉਨ੍ਹਾਂ ਦੀ ਹਿਰਾਸਤ ਦੀ ਮਿਆਦ ਲਗਾਤਾਰ ਵਧਾਈ ਜਾ ਰਹੀ ਸੀ। ਆਖ਼ਿਰਕਾਰ 14 ਮਹੀਨੇ ਅਤੇ ਅੱਠ ਦਿਨ ਬਾਅਦ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ।
ਕਿਸਾਨਾਂ ਨੂੰ ਅੱਤਵਾਦੀ ਕਹਿਣ 'ਤੇ ਕੰਗਨਾ ਖ਼ਿਲਾਫ਼ FIR ਦਰਜ
NEXT STORY