ਨਵੀਂ ਦਿੱਲੀ- 74ਵੇਂ ਗਣਤੰਤਰ ਦਿਵਸ ਮੌਕੇ ਭਾਜਪਾ ਰਾਸ਼ਟਰੀ ਦਫ਼ਤਰ, ਨਵੀਂ ਦਿੱਲੀ 'ਚ ਭਾਜਪਾ ਦੇ ਰਾਸ਼ਟਰੀ ਉੱਪ ਪ੍ਰਧਾਨ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਡਾ. ਰਮਨ ਸਿੰਘ ਵਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਵੀ ਮੌਜੂਦ ਰਹੇ।
ਤਰੁਣ ਚੁਘ ਨੇ ਟਵੀਟ ਕਰ ਕੇ ਕਿਹਾ,''ਭਾਰਤੀ ਲੋਕਤੰਤਰ ਦੇ ਮਹਾਉਤਸਵ 74ਵੇਂ ਗਣਤੰਤਰ ਦਿਵਸ ਦੇ ਸ਼ੁੱਭ ਮੌਕੇ 'ਤੇ ਰਾਸ਼ਟਰੀ ਦਫ਼ਤਰ, ਨਵੀਂ ਦਿੱਲੀ 'ਚ ਝੰਡਾ ਲਹਿਰਾਇਆ ਗਿਆ। ਜੈ ਹਿੰਦ।'' ਭਾਰਤ ਨੂੰ 15 ਅਗਸਤ 1947 'ਚ ਅਗਰੇਜ਼ਾਂ ਤੋਂ ਆਜ਼ਾਦੀ ਤਾਂ ਮਿਲ ਗਈ ਸੀ ਪਰ 26 ਜਨਵਰੀ 1950 ਨੂੰ ਭਾਰਤ ਇਕ ਪ੍ਰਭੂਸੱਤਾ ਸੰਪੰਨ ਲੋਕਤੰਤਰੀ ਗਣਰਾਜ ਐਲਾਨ ਹੋਇਆ। ਇਸੇ ਦਿਨ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ। ਮਿਸਰ ਦੇ ਰਾਸ਼ਟਰਪਤੀ ਅਬਦੁੱਲ ਫਤਿਹ ਅਲੀ ਸੀਸੀ ਇਸ ਸਾਲ ਦੇ ਗਣਤੰਤਰ ਦਿਵਸ ਸਮਾਰੋਹ 'ਚ ਮੁੱਖ ਮਹਿਮਾਨ ਹਨ।
27 ਅਪ੍ਰੈਲ ਨੂੰ ਖੁੱਲ੍ਹਣਗੇ ਸ਼੍ਰੀ ਬਦਰੀਨਾਥ ਧਾਮ ਦੇ ਕਿਵਾੜ
NEXT STORY