ਹਿਸਾਰ—ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਪ੍ਰਧਾਨ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਹੈ ਕਿ ਸੂਬੇ 'ਚ ਅਕਤੂਬਰ ਮਹੀਨੇ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨੈਲੋ ਪਾਰਟੀ ਦੀ ਸਰਕਾਰ ਬਣੇਗੀ। ਇਸ ਦੇ ਲਈ ਪਾਰਟੀ ਵਰਕਰਾਂ ਨੂੰ ਪਹਿਲਾਂ ਤੋਂ ਜ਼ਿਆਦਾ ਮਿਹਨਤ ਕਰਨੀ ਹੋਵੇਗੀ।
ਸ਼੍ਰੀ ਚੌਟਾਲਾ ਨੇ ਅੱਜ ਇੱਥੇ ਪਾਰਟੀ ਦੀ ਸੂਬਾ ਕਾਰਜਕਾਰੀ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਹੈ ਕਿ ਲੋਕ ਸਭਾ ਚੋਣਾਂ 'ਚ ਪਾਰਟੀ ਭਲਾਂ ਹੀ ਹਾਰੀ ਹੈ ਪਰ ਵਿਧਾਨ ਸਭਾ ਚੋਣਾਂ 'ਚ ਪ੍ਰਸਥਿਤੀਆਂ ਹੋਰ ਹੋਣਗੀਆਂ। ਉਨ੍ਹਾਂ ਨੇ ਕਿਹਾ ਹੈ ਕਿ ਸਮਾਂ ਬਹੁਤ ਥੋੜ੍ਹਾ ਹੈ ਅਤੇ ਵਰਕਰਾਂ ਨੂੰ ਹੋਰ ਮਿਹਨਤ ਕਰ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜਨਤਾ ਤੱਕ ਪਹੁੰਚਾਉਣਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਬਾਅਦ ਸੂਬੇ 'ਚ ਇਨੈਲੋ ਦੀ ਹੀ ਸਰਕਾਰ ਬਣੇਗੀ।
ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਲੋਕਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਤੀ ਰੋਸ ਸੀ। ਉਨ੍ਹਾਂ ਨੇ ਸਿਰਫ ਸ੍ਰੀ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਵੋਟ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਨੈਲੋ ਦੀ ਜਿਨ੍ਹਾਂ ਸੀਟਾਂ 'ਤੇ ਜਿੱਤ ਨਿਸ਼ਚਿਤ ਮੰਨੀ ਜਾਂਦੀ ਸੀ ਉਨ੍ਹਾਂ 'ਤੇ ਵੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਵਰਕਰਾਂ ਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਹੈ। ਇਸ ਤੋਂ ਇਲਾਵਾ ਸੱਤਾ 'ਚ ਆਉਣ 'ਤੇ ਆਮ ਜਨਤਾ ਲਈ ਬਿਹਤਰ ਸਿੱਖਿਆ, ਸਿਹਤ, ਰੋਜ਼ੀ ਰੋਟੀ, ਕੱਪੜਾ ਅਤੇ ਮਕਾਨ ਦਾ ਇੰਤਜ਼ਾਮ ਸਰਕਾਰੀ ਪੱਧਰ 'ਤੇ ਕੀਤਾ ਜਾਵੇਗਾ। ਉਨ੍ਹਾਂ ਨੇ ਵਰਕਰਾਂ ਦੀ ਜ਼ਿੰਮੇਵਾਰੀ ਲਗਾਈ ਕਿ ਉਹ ਜ਼ਿਆਦਾਤਰ ਲੋਕਾਂ ਤੋਂ ਸੰਪਰਕ ਕਰ ਕੇ ਪਾਰਟੀ 'ਚ ਸ਼ਾਮਲ ਕਰਨ।
ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਵਰਕਰਾਂ ਵੱਲੋਂ ਤੈਅ ਕੀਤੇ ਗਏ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ। ਇਸ ਮੌਕੇ ਇਨੈਲੋ ਸੂਬਾ ਪ੍ਰਧਾਨ ਅਸ਼ੋਕ ਅਰੋੜਾ, ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਨੇਤਾ ਅਭੈ ਸਿੰਘ ਚੌਟਾਲਾ ਉਨ੍ਹਾਂ ਦਾ ਬੇਟਾ ਅਰਜੁਨ ਚੌਟਾਲਾ, ਪਾਰਟੀ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਸੰਸਦ ਮੈਂਬਰਾ ਅਤੇ ਸੂਬਾ ਕਾਰਜਕਾਰੀ ਦੇ ਮੈਂਬਰ ਵੀ ਮੌਜੂਦ ਸੀ।ਦੱਸਿਆ ਜਾਂਦਾ ਹੈ ਕਿ ਸਿੱਖਿਆ ਭਰਤੀ ਘਪਲੇ 'ਚ 10 ਸਾਲ ਦੀ ਸਜ਼ਾ ਕੱਟ ਰਹੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ 14 ਦਿਨਾਂ ਦੀ ਪੈਰੋਲ 'ਤੇ ਤਿਹਾੜ ਜੇਲ 'ਚ ਬਾਹਰ ਆਏ ਹਨ।
ਕੰਪਨੀ ਨੇ ਔਰਤ ਨੂੰ ਨੌਕਰੀ ਤੋਂ ਕੱਢਿਆ ਤਾਂ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਬਹਾਲ ਕਰਨੀ ਪਈ ਨੌਕਰੀ
NEXT STORY