ਨਵੀਂ ਦਿੱਲੀ—ਇਨੈਲੋ ਸੁਪ੍ਰੀਮੋ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ 14 ਦਿਨਾਂ ਦੀ ਫਰਲੋ ਮਿਲੀ ਹੈ। ਉਹ ਅੱਜ ਜੇਲ ਤੋਂ ਬਾਹਰ ਆਉਣਗੇ। ਚੌਟਾਲਾ ਨੂੰ ਇਹ ਫਰਲੋ ਸਿਹਤ ਕਾਰਨਾਂ ਦਾ ਹਵਾਲਾ ਦੇਣ 'ਤੇ ਮਿਲੀ ਹੈ। ਦੱਸ ਦੇਈਏ ਕਿ ਸਿੱਖਿਆ ਭਰਤੀ ਘੋਟਾਲੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅਤੇ ਅਜੈ ਚੌਟਾਲਾ ਜੇਲ 'ਚ ਬੰਦ ਹਨ। ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਇਨ੍ਹਾਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਸੀ।

ਦੱਸਣਯੋਗ ਹੈ ਕਿ ਬੀਤੇ 18 ਦਸੰਬਰ ਨੂੰ ਓਮ ਪ੍ਰਕਾਸ਼ ਚੌਟਾਲਾ ਦੀ ਰਿਹਾਈ ਨੂੰ ਲੈ ਕੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਦੋਬਾਰਾ ਫੈਸਲਾ ਸੁਣਾਉਣ ਦਾ ਆਦੇਸ਼ ਦਿੱਤੇ ਸੀ।
ਉੱਚੀ ਜਾਤ ਦੀ ਕੁੜੀ ਨਾਲ ਪ੍ਰੇਮ ਵਿਆਹ ਕਾਰਨ ਭੀੜ ਨੇ ਦਲਿਤ ਦੀ ਦੁਕਾਨ ਸਾੜੀ, ਧਾਰਾ-144 ਲਾਗੂ
NEXT STORY